ਨਕੋਦਰ (ਮੇਰਾ ਆਪਣਾ ਪੰਜਾਬ) : ਸ਼ੁੱਕਰਵਾਰ ਨੂੰ ਕਾਂਗਰਸ ਪਾਰਟੀ ਵੱਲੋਂ ਹਲਕਾ ਇੰਚਾਰਜ ਡਾ. ਨਵਜੋਤ ਸਿੰਘ ਦਹੀਆ ਦੀ ਅਗਵਾਈ ’ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੁਤਲਾ ਫੂਕਿਆ ਗਿਆ। ਧਰਨੇ ’ਚ ਸ਼ਾਮਲ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਡਾ. ਨਵਜੋਤ ਦਹੀਆ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਪਣੀਆਂ ਚਾਲਾਂ ਨਾਲ ਦੇਸ਼ ਦੇ ਸੰਵਿਧਾਨ ਨੂੰ ਬਦਲਣਾ ਚਾਹੁੰਦੇ ਹਨ। ਡਾ. ਦਹੀਆ ਨੇ ਕਿਹਾ ਕਿ ਕੱਲ੍ਹ ਸ਼ਾਂਤਮਈ ਤਰੀਕੇ ਨਾਲ ਰਾਹੁਲ ਗਾਂਧੀ ਸੰਸਦ ਅੰਦਰ ਜਾਣਾ ਚਾਹੁੰਦੇ ਸਨ। ਉਨ੍ਹਾਂ ਨੂੰ ਭਾਜਪਾ ਦੇ ਸੰਸਦ ਮੈਂਬਰਾਂ ਨੇ ਜ਼ਬਰਦਸਤੀ ਅੰਦਰ ਜਾਣ ਤੋਂ ਰੋਕਿਆ ਤੇ ਉਲਟਾ ਉਨ੍ਹਾਂ ’ਤੇ ਐੱਫਆਈਆਰ ਦਰਜ ਕਰਵਾ ਦਿੱਤੀ ਗਈ। ਡਾ. ਦਹੀਆ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਸਾਰੇ ਧਰਮਾਂ ਤੇ ਵਰਗਾਂ ਦਾ ਸਤਿਕਾਰ ਕੀਤਾ ਹੈ। ਇਸ ਮੌਕੇ ਨਗਰ ਕੌਂਸਲ ਨਕੋਦਰ ਦੇ ਪ੍ਰਧਾਨ ਨਵਨੀਤ ਐਰੀ ਨੀਤਾ, ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ ਸੰਧੂ, ਗੌਰਵ ਜੈਨ, ਹੈਪੀ ਸੰਧੂ, ਵਿਨੋਦ ਵਰਮਾ ਤੋਂ ਇਲਾਵਾ ਵੱਡੀ ਸੰਖਿਆ ਵਿਚ ਕਾਂਗਰਸੀ ਵਰਕਰ ਅਤੇ ਆਗੂ ਹਾਜ਼ਰ ਸਨ।