ਮੇਰਾ ਆਪਣਾ ਪੰਜਾਬ : ਕੰਪਿਊਟਰ ਅਧਿਆਪਕ ਜੋਨੀ ਸਿੰਗਲਾ ਦਾ ਮਰਨ ਵਰਤ ਸ਼ਨਿੱਚਰਵਾਰ ਨੂੰ ਰਾਜਿੰਦਰਾ ਹਸਪਤਾਲ ਵਿੱਚ 14ਵੇਂ ਦਿਨ ਚ ਪਹੁੰਚ ਚੁੱਕਾ ਹੈ ਅਤੇ ਰਣਜੀਤ ਸਿੰਘ ਦਾ ਮਰਨ ਵਰਤ ਸੰਗਰੂਰ ਮੋਰਚੇ ਵਿੱਚ ਦੂਜੇ ਦਿਨ ਵੀ ਜਾਰੀ ਰਿਹਾ। ਅੱਜ ਪੰਜਾਬ ਭਰ ਦੇ ਵੱਖ-ਵੱਖ ਹਿੱਸਿਆਂ ਵਿੱਚੋ ਕੰਪਿਊਟਰ ਅਧਿਆਪਕਾਂ ਅਤੇ ਭਰਾਤਰੀ ਅਧਿਆਪਕ ਮੁਲਾਜ਼ਮ ਜਥੇਬੰਦੀਆਂ ਵੱਲੋਂ ਡੀਸੀ ਦਫਤਰ ਬਾਹਰ ਅੱਗੇ ਸੰਗਰੂਰ ਮੋਰਚੇ ਵਿੱਚ ਸਮੂਲੀਅਤ ਕੀਤੀ ਗਈ ਅਤੇ ਸਮੂਹ ਆਗੂਆਂ ਵੱਲੋ ਕੰਪਿਊਟਰ ਅਧਿਆਪਕਾਂ ਪ੍ਰਤੀ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਦੀ ਆਲੋਚਨਾ ਕੀਤੀ ਗਈ। ਪੰਜਾਬ ਸਰਕਾਰ ਦੇ ਅੜੀਅਲ ਅਤੇ ਹੰਕਾਰੀ ਰਵੱਈਏ ਵਿਰੁੱਧ 5 ਜਨਵਰੀ ਨੂੰ ਸਿੱਖਿਆ ਮੰਤਰੀ ਦੇ ਰਿਹਾਇਸ਼ ਪਿੰਡ ਗੰਭੀਰਪੁਰ ਵਿਖੇ ਜੋਨ ਪੱਧਰੀ ਰੈਲੀ ਕੀਤੀ ਜਾਵੇਗੀ। ਸੰਗਰੂਰ ਮੋਰਚੇ ਵਿੱਚ ਡੈਮੋਕਰੇਟਿਕ ਮੁਲਾਜਮ ਫੈਡਰੇਸ਼ਨ ਦੇ ਸੂਬਾ ਜਨਰਲ ਸਕੱਤਰ ਹਰਦੀਪ ਸਿੰਘ ਟੋਡਰਪੁਰ, ਡੀਟੀਐਫ ਦੇ ਸੂਬਾ ਜਨਰਲ ਸਕੱਤਰ ਬਲਵੀਰ ਚੰਦ, ਡੀਟੀਐਫ ਜਿਲ੍ਹਾ ਪ੍ਰਧਾਨ ਮਾਲੇਰਕੋਟਲਾ ਵਿਕਰਮਜੀਤ ਸਿੰਘ, ਗੋਰਮਿੰਟ ਟੀਚਰਜ਼ ਯੂਨੀਅਨ ਬਠਿੰਡਾ ਇਕਾਈ ਵੱਲੋ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਆਪਣੇ ਸਾਥੀਆਂ ਸਮੇਤ ਸਮੂਲੀਅਤ ਕੀਤੀ ਗਈ। ਅੱਜ ਜਿਲ੍ਹਾ ਮਲੇਰਕੋਟਲਾ ਤੋ ਨਾਇਬ ਸਿੰਘ ਦੀ ਅਗਵਾਈ ਵਿੱਚ ਅਤੇ ਜਿਲ੍ਹਾ ਹੁਸਿ਼ਆਰਪੁਰ ਤੋ ਉਧਮ ਸਿੰਘ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਕੰਪਿਊਟਰ ਅਧਿਆਪਕਾਂ ਵੱਲੋ ਸਮੂਲੀਅਤ ਕੀਤੀ ਗਈ।