ਮੇਰਾ ਆਪਣਾ ਪੰਜਾਬ : ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀ ਐਸ ਐਫ ਦੀ 58 ਬਟਾਲੀਅਨ ਦੀ ਬੀਓਪੀ ਆਂਧੀਆਂ ਤੇ ਤਾਇਨਾਤ ਬੀਐਸਐਫ਼ ਜਵਾਨਾਂ ਵਲੋਂ ਸੋ ਵਾਰ ਤੜਕਸਾਰ ਕੌਮਾਂਤਰੀ ਸਰਹੱਦ ਰਾਹੀਂ ਭਾਰਤੀ ਖੇਤਰ ਵਿੱਚ ਪ੍ਰਵੇਸ਼ ਹੋ ਰਹੇ ਪਾਕਿਸਤਾਨ ਡਰੋਨ ‘ਤੇ ਫਾਇਰਿੰਗ ਕੀਤੀ ਗਈ। ਜਾਣਕਾਰੀ ਅਨੁਸਾਰ ਲੋੜੀ ਵਾਲੇ ਦਿਨ ਸੋਮਵਾਰ ਤੜਕਸਾਰ ਰਾਤ 3:45 ਦੇ ਕਰੀਬ ਸਰਹੱਦ ‘ਤੇ ਚੌਕਸ ਬੀਐਸਐਫ ਦੀ ਬੀਓਪੀ ਆਂਧੀਆਂ ਦੇ ਜਵਾਨਾਂ ਰਾਤ ਵੇਲੇ ਆਸਮਾਨ ਵਿੱਚ ਭਾਰਤੀ ਸੀਮਾ ਤੇ ਪਾਕਿਸਤਾਨੀ ਡਰੋਨ ਨੂੰ ਵੇਖਿਆ। ਜਿੱਥੇ ਡਿਊਟੀ ਤੇ ਚੌਕਸ ਜਵਾਨਾਂ ਵੱਲੋਂ 12 ਫਾਇਰ ਅਤੇ ਇੱਕ ਰੋਸ਼ਨੀ ਵਾਲਾ ਬੰਬ ਦਾਗਿਆ ਗਿਆ ਹੈ। ਇਸ ਘਟਨਾ ਤੋਂ ਬਾਅਦ ਬੀਐਸਐਫ ਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਵੱਲੋਂ ਸਬੰਧਿਤ ਏਰੀਏ ਵਿੱਚ ਪਹੁੰਚ ਕੇ ਸਰਚ ਬਿਆਨ ਸ਼ੁਰੂ ਕਰ ਦਿੱਤਾ ਗਿਆ ਹੈ।