ਮੇਰਾ ਆਪਣਾ ਪੰਜਾਬ : ਡੀਸੀ ਦਫਤਰ ਅੱਗੇ ਕੰਪਿਊਟਰ ਅਧਿਆਪਕਾਂ ਵੱਲੋਂ ਸ਼ੁਰੂ ਕੀਤੀ ਗਈ ਹੜਤਾਲ ਦੇ 135ਵੇਂ ਦਿਨ ਅਤੇ ਕਾਮਰੇਡ ਰਣਜੀਤ ਸਿੰਘ ਵੱਲੋਂ ਸ਼ੁਰੂ ਕੀਤਾ ਗਿਆ ਮਰਨ ਵਰਤ ਸੋਮਵਾਰ ਨੂੰ 11ਵੇਂ ਦਿਨ ਵਿੱਚ ਦਾਖਲ ਹੋ ਗਿਆ। ਲੋਹੜੀ ਮੌਕੇ ਧਰਨਾ ਸਥਾਨ ’ਤੇ ਜ਼ਿਲ੍ਹਾ ਸੰਗਰੂਰ ਅਤੇ ਜ਼ਿਲ੍ਹਾ ਜਲੰਧਰ ਦੇ ਇਕੱਠੇ ਹੋਏ ਕੰਪਿਊਟਰ ਅਧਿਆਪਕਾਂ ਨੇ ਪੰਜਾਬ ਸਰਕਾਰ ਦੇ ਵਾਅਦਿਆਂ ਦੀਆਂ ਕਾਪੀਆਂ ਨੂੰ ਲੋਹੜੀ ਦੀ ਅੱਗ ਵਿੱਚ ਫੂਕਦੇ ਹੋਏ ਪੰਜਾਬ ਸਰਕਾਰ ਖ਼ਿਲਾਫ਼ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਭੁੱਖ ਹੜਤਾਲ ਸੰਘਰਸ਼ ਕਮੇਟੀ ਦੇ ਆਗੂਆਂ ਦਿਸ਼ਕਰਨ ਕੌਰ, ਮਨਜੀਤ ਕੌਰ, ਅੰਜੂ ਜੈਨ, ਗੁਰਮੀਤ ਸਿੰਘ ਅਤੇ ਨਰਦੀਪ ਸ਼ਰਮਾ ਨੇ ਦੱਸਿਆ ਕਿ ਸੂਬਾ ਸਰਕਾਰ ਦੇ ਵੱਖ-ਵੱਖ ਮੰਤਰੀਆਂ ਵੱਲੋਂ ਉਨ੍ਹਾਂ ਦੇ ਨਾਲ ਲਗਾਤਾਰ ਲਾਰੇ ਲੱਪੇ ਵਾਲੀ ਨੀਤੀ ਅਪਣਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਾਲ-ਨਾਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਰੋੜਾ ਦੇ ਨਾਲ ਹੋਈਆਂ 50 ਤੋਂ ਵੱਧ ਮੀਟਿੰਗਾਂ ਦੇ ਵਿੱਚ ਉਹ ਆਪਣੀਆਂ ਮੰਗਾਂ ਸਬੰਧੀ ਉਹਨਾਂ ਨੂੰ ਵਿਸਥਾਰ ਵਿੱਚ ਵਾਰ-ਵਾਰ ਦੱਸ ਚੁੱਕੇ ਹਨ ਪਰ ਇਹ ਤਰਾਸਦੀ ਵਾਲੀ ਗੱਲ ਹੈ ਕਿ ਵਾਰ-ਵਾਰ ਉਹਨਾਂ ਨੂੰ ਆਪਣੀਆਂ ਮੰਗਾਂ ਸਬੰਧੀ ਜਾਣੂ ਕਰਵਾਉਣ ਅਤੇ ਮੰਤਰੀਆਂ ਵੱਲੋਂ ਉਨ੍ਹਾਂ ਦੇ ਬਣਦੇ ਜਾਇਜ਼ ਹੱਕਾਂ ਨੂੰ ਬਹਾਲ ਕਰਨ ਦੇ ਐਲਾਨ ਕਰਨ ਮਗਰੋਂ ਵੀ ਉਨਾਂ ਦੇ ਜਾਇਜ਼ ਹੱਕ ਬਹਾਲ ਨਹੀਂ ਕੀਤੇ ਗਏ ਜੋ ਕਿ ਨਿੰਦਣਯੋਗ ਹੈ। ਉਨਾਂ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੇ ਲਈ ਲੜੀਵਾਰ ਸੰਘਰਸ਼ ਦੀ ਰੂਪ-ਰੇਖਾ ਤਿਆਰ ਕੀਤੀ ਜਾ ਰਹੀ ਹੈ, ਜਿਸ ਦੇ ਅਨੁਸਾਰ ਜਿੱਥੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਸੂਬਾ ਸਰਕਾਰ ਦੇ ਖ਼ਿਲਾਫ਼ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਉੱਥੇ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਉਨਾਂ ਦੇ ਨਾਲ ਕੀਤੀ ਗਈ ਵਾਅਦਾਖ਼ਿਲਾਫ਼ੀ ਦਾ ਪ੍ਰਚਾਰ ਉਹਨਾਂ ਵੱਲੋਂ ਦਿੱਲੀ ਵਿੱਚ ਵੀ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਸੰਗਰੂਰ ਦੇ ਤੇਜਿੰਦਰ ਬਾਂਸਲ ਸੁਮਿਤ ਖੁਰਾਣਾ,ਪੁਸ਼ਪਿੰਦਰ ਰਤਨ, ਵਰਿੰਦਰ ਹੰਸ, ਜਸਵਿੰਦਰ ਸਿੰਘ,ਕੁਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਮਨਦੀਪ ਸਿੰਘ, ਅਮਨ ਗਰਗ, ਨਰੇਸ਼ ਕੁਮਾਰ, ਬਲਜਿੰਦਰ ਸਿੰਘ,ਖੁਸ਼ਵਿੰਦਰ ਸਿੰਘ,ਮੰਜੂ ਰਾਣੀ,ਅਮਨਪ੍ਰੀਤ ਕੌਰ, ਸ਼ਮਨਦੀਪ ਕੌਰ, ਸ਼ਬਨਮ, ਰੋਜੀ ਸ਼ਰਮਾ, ਸੋਨੀਆ ਬਾਂਸਲ, ਮੀਨੂੰ ਸ਼ਰਮਾ, ਸੁਖਬੀਰ ਕੌਰ, ਪ੍ਰੀਤ ਕਮਲ ਜੋਸੀ, ਸਾਲਿਨੀ, ਜਸਵਿੰਦਰ ਕੌਰ ਹਾਜ਼ਰ ਸਨ।

By admin

Leave a Reply

Your email address will not be published. Required fields are marked *