ਮੇਰਾ ਆਪਣਾ ਪੰਜਾਬ:(ਅੰਮ੍ਰਿਤਸਰ)-(ਬਿਊਰੋ): ਬੀਤੇ ਦਿਨੀਂ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਤੇ ਹੋਰ ਸੰਸਥਾਵਾਂ ਵਲੋਂ ਸਾਂਝੇ ਤੌਰ ’ਤੇ ਜੰਮੂ ਕਸ਼ਮੀਰ ਦੇ ਸ੍ਰੀਨਗਰ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸੰਬੰਧੀ ਕਰਵਾਏ ਇਕ ਸਮਾਗਮ ਦੌਰਾਨ ਨਾਚ-ਗਾਣੇ ਨਾਲ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਮਾਰਨ ਦੇ ਦੋਸ਼ਾਂ ਤਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਸੁਣਾਈ ਗਈ ਧਾਰਮਿਕ ਸਜ਼ਾ ਪੂਰੀ ਕਰਨ ਮਗਰੋਂ ਅੱਜ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁਖ ਹਾਜ਼ਰ ਹੋਏ। ਇਸ ਦੌਰਾਨ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਰਦਾਸ ਕੀਤੀ।