
ਮੇਰਾ ਆਪਣਾ ਪੰਜਾਬ, ਜਲੰਧਰ (ਬਿਉਰੋ): ਜਿਵੇਂ ਕਿ ਆਪ ਨੂੰ ਪਤਾ ਹੈ, ਕੁੱਝ ਦਿਨਾਂ ਤੋਂ ਸੂਬੇ ਚ ਭਾਰੀ ਬਾਰਿਸ਼ ਹੋ ਰਹੀ ਹੈ ਅਤੇ ਆਉਣ ਵਾਲੇ ਸਮੇਂ ਚ ਵੀ ਭਾਰੀ ਮੀਂਹ ਦੀ ਸੰਭਾਵਨਾ ਬਣੀ ਹੋਈ ਹੈ ਅਤੇ ਸੜਕਾਂ ਤੇ ਪਾਣੀ ਭਰ ਗਿਆ ਹੈ, ਜਿਸ ਕਰਕੇ ਸਕੂਲ ਵਿਚ ਤਾਇਨਾਤ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸਕੂਲ ਜਾਣ ਚ ਮੁਸ਼ਕਿਲ ਦਾ ਸਾਮਣਾ ਕਰਨਾ ਪੈ ਰਿਹਾ ਹੈ। ਇਸ ਨੂੰ ਧਿਆਨ ਚ ਲਿਆਉਂਦੇ ਜਲੰਧਰ ਜ਼ਿਲ੍ਹੇ ਦੇ ਡੀ ਸੀ ਡਾ. ਹਿਮਾਂਸ਼ੂ ਅਗਰਵਾਲ ਵਲੋਂ 26-08-2025 ਦਿਨ ਮੰਗਲਵਾਰ ਨੂੰ ਜ਼ਿਲ੍ਹੇ ਦੇ ਸਰਕਾਰੀ ਅਤੇ ਗ਼ੈਰ ਸਰਕਾਰੀ ਸਕੂਲਾਂ ਚ ਛੁੱਟੀ ਦਾ ਐਲਾਨ ਕੀਤਾ ਹੈ ਅਤੇ ਇਸ ਨੂੰ ਪੂਰਨ ਤੌਰ ਤੇ ਲਾਗੂ ਕਰਵਾਉਣ ਲਈ ਜ਼ਿਲ੍ਹੇ ਦੇ ਸਿੱਖਿਆ ਅਫ਼ਸਰ ਨੂੰ ਪਾਬੰਦ ਕੀਤਾ ਹੈ।
