ਮੇਰਾ ਆਪਣਾ ਪੰਜਾਬ (ਬਿਊਰੋ): ਪੋਂਗ ਡੈਮ ਦਾ ਪਾਣੀ ਦਾ ਪੱਧਰ 1396 ਫੁੱਟ ਤੋਂ ਪਾਰ ਜਾ ਚੁੱਕਾ ਹੈ, ਜਿਸਦੇ ਮੱਦੇਨਜ਼ਰ ਬੀਬੀਐਮਬੀ ਵਲੋਂ ਫੈਸਲਾ ਲਿਆ ਗਿਆ ਹੈ ਕਿ ਅੱਜ ਦੁਪਹਿਰ 2 ਵਜੇ 1,10,000 ਕਿਊਸਿਕ ਪਾਣੀ ਬਿਆਸ ਦਰਿਆ ਵਿਚ ਛੱਡਿਆ ਜਾਵੇਗਾ। ਬੀਬੀਐਮਬੀ ਵਲੋਂ ਹਿਮਾਚਲ ਅਤੇ ਪੰਜਾਬ ਦੇ ਸਾਰੇ ਪਿੰਡਾਂ ਵਿੱਚ ਹਾਈ ਅਲਰਟ ਕੀਤਾ ਗਿਆ ਹੈ ਅਤੇ ਸਿਵਿਲ ਪ੍ਰਸ਼ਾਸਨ ਨੂੰ ਹਰ ਮੁਸੀਬਤ ਨਾਲ ਨਿਪਟਣ ਦੇ ਲਈ ਤਿਆਰ ਰਹਿਣ ਨੂੰ ਕਿਹਾ।