ਮੇਰਾ ਆਪਣਾ ਪੰਜਾਬ, ਬਸਤੀ ਸ਼ੇਖ ਜਲੰਧਰ 2 ਨਵੰਬਰ (ਲਖਵਿੰਦਰ ਸਿੰਘ): ਪਹਿਲੀ ਪਾਤਸ਼ਾਹੀ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 556 ਸਾਲਾਂ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ( ਰਜਿ,)ਅਨੂਪ ਨਗਰ ਬਸਤੀ ਦਾਨਿਸ਼ਮੰਦ ਜਲੰਧਰ ਵਿਖੇ ਮਨਾਇਆ ਜਾ ਰਿਹਾ ਹੈ ਪ੍ਰਧਾਨ ਗੁਰਦੇਵ ਸਿੰਘ ਦੇਬੀ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪ੍ਰਭਾਤ ਫੇਰੀਆਂ ਜਾਰੀ ਹਨ। ਹਰ ਰੋਜ਼ ਲਗਾਤਾਰ ਪ੍ਰਭਾਤ ਫੇਰੀਆਂ ਲਗਾਈਆਂ ਜਾ ਰਹੀਆਂ ਹਨ।ਅਤੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅੱਜ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ।
ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਸਿਟੀ ਇਨਕਲੇਵ, ਅਨੂਪ ਨਗਰ, ਰਾਮ ਸ਼ਰਣਮ ਕਾਲੋਨੀ, ਬਦਰੀ ਕਾਲੋਨੀ, ਕਰਨ ਇਨਕਲੇਵ, ਗਰੀਨ ਵੈਲੀ ਤੇ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰੂ ਘਰ ਆ ਕੇ ਸਮਾਪਤ ਹੋਇਆ। ਸੰਗਤਾਂ ਵੱਲੋਂ ਵੱਖ ਵੱਖ ਥਾਵਾਂ ਉੱਤੇ ਚਾਹ ਅਤੇ ਸਮੋਸੇ ਤੇ ਪਕੋੜਿਆਂ ਦੇ ਲੰਗਰ ਅਤੁੱਟ ਵਰਤਾਏ ਗਏ। ਉਨ੍ਹਾਂ ਦੱਸਿਆ ਕਿ 3 ਨਵੰਬਰ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਸ਼੍ਰੀ ਆਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ। ਤੇ 5 ਨਵੰਬਰ ਦਿਨ ਬੁੱਧਵਾਰ ਨੂੰ 10 ਵਜੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਉਪਰੰਤ ਦੀਵਾਨ ਹਾਲ ਵਿੱਚ ਪੰਥ ਪ੍ਰਸਿੱਧ ਰਾਗੀ ਢਾਡੀ ਕਵੀਸ਼ਰ ਪ੍ਰਚਾਰਕ ਗੁਰਬਾਣੀ ਗੁਰਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਇਸ ਮੌਕੇ ਦਲਜੀਤ ਸਿੰਘ ਬੰਟੀ, ਜਸਬੀਰ ਸਿੰਘ, ਰਾਮ ਮੂਰਤੀ ਸਿੰਘ, ਗੁਰਨਾਮ ਸਿੰਘ, ਹਰਪ੍ਰੀਤ ਸਿੰਘ ਜੱਸ, ਲਵਲੀਨ ਸਿੰਘ, ਧਰਮ ਸਿੰਘ ਅਤੇ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸਨ