
ਮੇਰਾ ਆਪਣਾ ਪੰਜਾਬ, ਆਦਮਪੁਰ (ਨੀਰਜ ਸਹੋਤਾ, ਅਮਿਤ ਸੱਭਰਵਾਲ): ਪੰਜਾਬ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਬਾਅਦ ਪੁਰਾਣੀ ਪੈਨਸ਼ਨ ਬਹਾਲ ਕਰਨ ਲਈ ਕੀਤੇ ਨੋਟੀਫਿਕੇਸ਼ਨ ਨੂੰ ਤਿੰਨ ਸਾਲ ਬਾਅਦ ਵੀ ਲਾਗੂ ਨਾ ਕਰਨ ਦੇ ਰੋਸ ਵਜੋਂ ਅੱਜ ਦਾ ਦਿਨ ਪੰਜਾਬ ਭਰ ਵਿੱਚ ਮੁਲਾਜਮ ਵਰਗ ਵੱਲੋਂ ਸੀ. ਪੀ. ਐਫ.ਕਰਮਚਾਰੀ ਯੂਨੀਅਨ ਅਤੇ ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਪੰਜਾਬ ਵਲੋਂ ਦਿੱਤੇ ਸਾਂਝੇ ਪ੍ਰੋਗਰਾਮ ਤਹਿਤ ਰੋਸ ਦਿਵਸ ਵਜੋਂ ਮਨਾਇਆ ਗਿਆ ਅਤੇ ਨਾਅਰੇਬਾਜੀ ਕੀਤੀ। ਸੀ. ਪੀ. ਐਫ਼ ਕਰਮਚਾਰੀ ਯੂਨੀਅਨ ਜਲੰਧਰ ਦੇ ਜ਼ਿਲ੍ਹਾ ਪ੍ਰਧਾਨ ਕਮਲਜੀਤ ਸਿੰਘ ਨੇ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੱਗਭੱਗ ਢਾਈ ਲੱਖ ਮੁਲਾਜਮਾਂ ਨਾਲ ਪਹਿਲੀ ਕੈਬਨਿਟ ਵਿੱਚ ਹੀ ਪੁਰਾਣੀ ਪੈਨਸ਼ਨ ਬਹਾਲੀ ਦਾ ਨੋਟੀਫਿਕੇਸ਼ਨ ਜਾਰੀ ਕਰਕੇ ਲਾਗੂ ਕਰਨ ਦਾ ਵਾਅਦਾ ਕੀਤਾ ਸੀ ਪਰ ਪੰਜਾਬ ਸਰਕਾਰ ਵੱਲੋਂ 18 ਨਵੰਬਰ 2022 ਵਿੱਚ ਪੁਰਾਣੀ ਪੈਨਸ਼ਨ ਬਹਾਲੀ ਲਈ ਅਧੂਰਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਜਿਸਨੂੰ ਲਾਗੂ ਕਰਨਾ ਸ਼ਾਇਦ ਪੰਜਾਬ ਸਰਕਾਰ ਭੁੱਲ ਗਈ ਹੈ। ਜਿਸਦੇ ਰੋਸ ਵਜੋਂ ਪੰਜਾਬ ਭਰ ਦੇ ਮੁਲਾਜਮ ਲਗਾਤਾਰ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕਰ ਰਹੇ ਹਨ ਪਰ ਸਰਕਾਰ ਲਗਾਤਾਰ ਇਹਨਾਂ ਜਥੇਬੰਦੀਆਂ ਨਾਲ ਗੱਲਬਾਤ ਤੋਂ ਭੱਜ ਰਹੀ ਹੈ ।
ਇਸ ਮੌਕੇ ਬੀ. ਐੱਡ ਅਧਿਆਪਕ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਨੇ ਕਿਹਾ ਕਿ 25 ਨਵੰਬਰ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਰਾਸ਼ਟਰ ਪੱਧਰੀ ਬਹੁਤ ਵੱਡੀ ਰੈਲੀ ਕੀਤੀ ਜਾ ਰਹੀ ਹੈ ਜਿਸ ਵਿੱਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਮੁਲਾਜ਼ਮ ਸ਼ਾਮਿਲ ਹੋਣਗੇ ਅਤੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੀ ਪੋਲ ਖੋਲ੍ਹਣਗੇ। ਇਸ ਮੌਕੇ ਅਵਤਾਰ ਸਿੰਘ, ਪੰਕਜ ਟੰਡਨ, ਪਰਮਿੰਦਰ ਸਿੰਘ, ਜਸਵਿੰਦਰ ਸਿੰਘ, ਹਰਵਿੰਦਰ ਪਾਲ ਸਿੰਘ ਲੈਕਚਰਾਰ, ਪ੍ਰੇਮ ਸਿੰਘ ਲੈਕਚਰਾਰ, ਸਰਬਜੀਤ ਸਿੰਘ, ਸੁੱਖਵਿੰਦਰ ਸਿੰਘ, ਬਲਜੀਤ ਸਿੰਘ, ਜਸਵੰਤ ਸਿੰਘ, ਚੰਦਰ ਸ਼ੇਖਰ, ਜਗਤਾਰ ਸਿੰਘ,ਮਨੋਜ ਕੁਮਾਰ,ਸੰਤੋਖ ਸਿੰਘ,ਦਲਵੀਰਸਿੰਘ, ਲਖਵੀਰ ਸਿੰਘ, ਰਾਜਵਿੰਦਰ ਕੌਰ,ਸ਼ਮਾ ਰਾਣੀ, ਸਿਮਤਾ ਸਹਿਗਲ, ਸਵਰਨਜੀਤ ਕੌਰ ਆਦਿ ਅਧਿਆਪਕ ਹਾਜਰ ਸਨ।