ਮੇਰਾ ਆਪਣਾ ਪੰਜਾਬ- ਜਲੰਧਰ (ਬਿਊਰੋ):ਲਾਵਾਰਸ ਪਸ਼ੂਆਂ ਦੀ ਗੰਭੀਰ ਹੁੰਦੀ ਜਾ ਰਹੀ ਸਮੱਸਿਆ ਦੇ ਹੱਲ ਲਈ ਪਿਛਲੇ ਦਿਨੀਂ ਡਿਪਟੀ ਕਮਿਸ਼ਨਰ ਜਲੰਧਰ ਵਲੋਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਸਨ ਕਿ ਇਨ੍ਹਾਂ ਲਾਵਾਰਸ ਪਸ਼ੂਆਂ ਨੂੰ ਜਲਦ ਤੋਂ ਜਲਦ ਗਊਸ਼ਾਲਾਵਾਂ ਵਿੱਚ ਭੇਜਿਆ ਜਾਵੇ। ਪਰ ਇਸ ਗੱਲ ਵੱਲ ਕਿਸੇ ਵੀ ਵਿਭਾਗ ਦਾ ਕੋਈ ਧਿਆਨ ਨਹੀਂ ਜਾਂਦਾ ਅਤੇ ਇਹ ਲਾਵਾਰਸ ਪਸ਼ੂ ਲੋਕਾਂ ਦਾ ਨੁਕਸਾਨ ਕਰਦੇ ਸੜਕਾਂ ਅਤੇ ਆਮ ਦੇਖੇ ਜਾ ਸਕਦੇ ਹਨ, ਜਿਸ ਕਾਰਨ ਆਉਣ ਜਾਣ ਵਾਲਿਆਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਆਮ ਲੋਕਾਂ ਦੀ ਪ੍ਰਸ਼ਾਸਨ ਤੋਂ ਮੰਗ ਹੈ ਕਿ ਇਨ੍ਹਾਂ ਲਾਵਾਰਸ ਪਸ਼ੂਆਂ ਦੀ ਸਮੱਸਿਆ ਦਾ ਜਲਦ ਨਿਪਟਾਰਾ ਕੀਤਾ ਜਾਵੇ।