ਮੇਰਾ ਆਪਣਾ ਪੰਜਾਬ-ਜਲੰਧਰ (ਬਿਊਰੋ):ਇੰਡੀਗੋ ਏਅਰਲਾਈਨ ਦਾ ਸੰਕਟ ਹੋਰ ਢੂੰਗਾ ਹੁੰਦਾ ਜਾ ਰਿਹਾ ਹੈ। ਇੰਡੀਗੋ ਦੀਆਂ ਫਲਾਈਟਾਂ ਰੱਦ ਹੋਣ ਦਾ ਸਿਲਸਿਲਾ ਵੀ ਜਾਰੀ ਹੈ, ਜਿਸ ਕਾਰਨ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ‘ਤੇ ਸੋਮਵਾਰ ਨੂੰ ਵੀ ਯਾਤਰੀਆਂ ਨੂੰ ਪ੍ਰੇਸ਼ਾਨੀ ਝੱਲਣੀ ਪਈ। ਆਈਜੀਆਈ ਹਵਾਈ ਅੱਡੇ ‘ਤੇ ਇੰਡੀਗੋ ਨੇ ਕੁੱਲ 134 ਫਲਾਈਟਾਂ ਰੱਦ ਕਰ ਦਿੱਤੀਆਂ। ਦਿੱਲੀ ਹਵਾਈ ਅੱਡਾ ਪ੍ਰਬੰਧਨ ਨੇ ਯਾਤਰੀਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਦੱਸਿਆ ਗਿਆ ਹੈ ਕਿ ਇੰਡੀਗੋ ਦੀਆਂ ਫਲਾਈਟਾਂ ਵਿੱਚ ਦੇਰੀ ਜਾਰੀ ਰਹਿ ਸਕਦੀ ਹੈ। ਯਾਤਰੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਕਿਸੇ ਵੀ ਪਰੇਸ਼ਾਨੀ ਤੋਂ ਬਚਣ ਲਈ ਹਵਾਈ ਅੱਡੇ ‘ਤੇ ਜਾਣ ਤੋਂ ਪਹਿਲਾਂ ਆਪਣੀ ਏਅਰਲਾਈਨ ਤੋਂ ਫਲਾਈਟ ਦਾ ਨਵੀਨਤਮ ਸਟੇਟਸ ਜ਼ਰੂਰ ਚੈੱਕ ਕਰ ਲੈਣ।
