
ਮੇਰਾ ਆਪਣਾ ਪੰਜਾਬ-ਜਲੰਧਰ (ਬਿਊਰੋ): ਰਾਮਵੀਰ ਸਿੰਘ (IAS) ਨੇ ਮੰਗਲਵਾਰ ਨੂੰ ਜਲੰਧਰ ਦੇ ਨਵੇਂ ਡਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ। ਜ਼ਿਕਰਯੋਗ ਹੈ ਕਿ ਸਾਲ 2009 ਬੈਚ ਦੇ ਭਾਰਤੀ ਪ੍ਰਸ਼ਾਸਕੀ ਸੇਵਾ ਦੇ ਸੀਨੀਅਰ ਅਧਿਕਾਰੀ ਰਾਮਵੀਰ ਸਿੰਘ, ਸੂਬਾ ਸਰਕਾਰ ਵਿੱਚ ਵੱਖ-ਵੱਖ ਅਹੁਦਿਆਂ `ਤੇ ਸੇਵਾ ਨਿਭਾ ਰਹੇ ਸਨ। ਜਨਤਕ ਸੇਵਾ ਪ੍ਰਤੀ ਆਪਣੀ ਸਰਗਰਮ ਤੇ ਜਵਾਬਦੇਹ ਪਹੁੰਚ ਲਈ ਜਾਣੇ ਜਾਂਦੇ ਰਾਮਵੀਰ ਸਿੰਘ ਕੋਲ ਵਿਸ਼ਾਲ ਪ੍ਰਸ਼ਾਸਕੀ ਤਜਰਬਾ ਹੈ। ਉਹ ਡਿਪਟੀ ਕਮਿਸ਼ਨਰ ਪਟਿਆਲਾ, ਸੰਗਰੂਰ, ਪਠਾਨਕੋਟ ਅਤੇ ਮੈਨੇਜਿੰਗ ਡਾਇਰੈਕਟਰ ਮਾਰਕਫੈੱਡ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ। ਇਸ ਸਮੇਂ ਉਹ ਸਕੱਤਰ ਪੰਜਾਬ ਮੰਡੀ ਬੋਰਡ ਅਤੇ ਸਕੱਤਰ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਵਜੋਂ ਸੇਵਾ ਨਿਭਾਅ ਰਹੇ ਹਨ।