

ਸਰਬੰਸ ਦਾਨੀ ਦਸਮ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਇੱਕ ਖੂਨਦਾਨ ਕੈਂਪ ਆਗਾਜ਼ ਐਨ ਜੀ ਓ ਅਤੇ ਥੈਲਾਸੀਮੀਆ ਚਿਲਡਰਨ ਵੈਲਫ਼ੇਅਰ ਸੁਸਾਇਟੀ ਵੱਲੋਂ ਲਗਾਇਆ ਗਿਆ। ਸਿਵਲ ਹਸਪਤਾਲ ਜਲੰਧਰ ਦੇ ਬਲੱਡ ਬੈਂਕ ਵਿੱਚ ਲਗਾਏ ਗਏ ਇਸ ਕੈਂਪ ਵਿੱਚ 28 ਯੂਨਿਟ ਇਕੱਠੇ ਹੋਏ।

ਆਗਾਜ਼ ਐਨ ਜੀ ਓ ਦੇ ਪ੍ਰਧਾਨ ਪਰਮਪ੍ਰੀਤ ਸਿੰਘ ਵਿੱਟੀ ਅਮਰਜੀਤ ਸਿੰਘ ਮੰਗਾ ਜਨਰਲ ਸਕੱਤਰ ਅਤੇ ਰਣਜੀਤ ਸਿੰਘ ਗੋਲਡੀ ਨੇ ਦੱਸਿਆ ਕਿ ਇੰਜੀਨੀਅਰ ਤਰਲੋਚਨ ਸਿੰਘ ਭਾਟੀਆ ਦੀ ਰਹਿਨੁਮਾਈ ਹੇਠ ਥੈਲਾਸੀਮੀਆ ਤੋਂ ਪੀੜਤ ਬੱਚਿਆਂ ਲਈ ਆਗਾਜ਼ ਐਨ ਜੀ ਓ ਨਿਰੰਤਰ ਆਪਣੀਆਂ ਸੇਵਾਵਾਂ ਦੇ ਰਹੀ ਹੈ। ਇਸ ਕੈਂਪ ਦੌਰਾਨ ਆਏ ਸਾਰੇ ਥੈਲਾਸੀਮਕ ਬੱਚਿਆਂ ਦੇ ਮਾਪਿਆਂ ਨੂੰ ਗਰਮ ਕੰਬਲ ਵੰਡੇ ਗਏ ਅਤੇ ਆਏ ਸਭ ਬੱਚਿਆਂ ਨੂੰ ਆਗਾਜ਼ ਦੇ ਵੀਰਾਂ ਵੱਲੋਂ ਰੀਫ਼ਰੈਸ਼ਮੈਂਟ ਵੀ ਦਿੱਤੀ ਗਈ। ਕੈਂਪ ਵਿੱਚ ਆਏ ਜਲੰਧਰ ਦੀਆਂ ਵੱਖ ਵੱਖ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਸੰਬੋਧਨ ਕਰਦਿਆਂ ਜਿੱਥੇ ਆਗਾਜ਼ ਐਨ ਜੀ ਓ ਵੱਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕਾਰਜਾਂ ਦੀ ਸ਼ਲਾਘਾ ਕੀਤੀ ਉਥੇ ਹੀ ਹਰ ਤਰਾਂ ਦੇ ਸਹਿਯੋਗ ਦੇਣ ਦਾ ਵਾਅਦਾ ਕੀਤਾ। ਇਸ ਕੈਂਪ ਵਿੱਚ ਹੋਰਨਾਂ ਤੋਂ ਇਲਾਵਾ ਗੁਰਦੇਵ ਸਿੰਘ ਗੋਲਡੀ ਭਾਟੀਆ , ਗੁਰਜੀਤ ਸਿੰਘ ਪੋਪਲੀ, ਰਾਜਾ ਸਿੰਘ ਸਨਦੀਪ ਕੰਵਲ ਸਿੰਘ ਛਾਬੜਾ , ਪ੍ਰਦੀਪ ਸਿੰਘ ਵਿੱਕੀ , ਸੁਖਜੀਤ ਸਿੰਘ, ਮਨਜੀਤ ਸਿੰਘ, ਕੁਲਵਿੰਦਰ ਸਿੰਘ, ਤਜਿੰਦਰ ਸਿੰਘ ਰੋਬੀ, ਗੋਬਿੰਦ ਨੀਲ, ਬਿਕਰਮਜੀਤ ਸਿੰਘ, ਗੁਰਵਿੰਦਰ ਸਿੰਘ ਲਾਟੀ, ਬਿਕਰਮਜੀਤ ਸਿੰਘ, ਆਤਿਫ, ਵਿੱਕੀ ਅਨੰਦ, ਜਸਪ੍ਰੀਤ ਸਿੰਘ, ਬਲਵਿੰਦਰ ਸਿੰਘ, ਸਨਦੀਪ ਸਿੰਘ, ਪ੍ਰਬਜੀਤ ਸਿੰਘ ਬੇਦੀ, ਕੁਨਾਲ, ਦਾਨਿਸ਼, ਅਪਾਰਜੋਤ ਸਿੰਘ ਸ਼ੰਟੂ ਸ਼ਰਮਾ, ਮੌਜੂਦ ਸਨ ।।
