ਮੇਰਾ ਆਪਣਾ ਪੰਜਾਬ-ਜਲੰਧਰ-( ਲਖਵਿੰਦਰ ਸਿੰਘ): ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਗੁਰਪੁਰਬ ਗੁਰਦੁਆਰਾ ਸਿੰਘ ਸਭਾ ਵੱਡਾ ਬਜ਼ਾਰ ਬਸਤੀ ਦਾਨਿਸ਼ਮੰਦਾਂ (ਜਲੰਧਰ) ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ । ਜੋ ਕਿ ਗੁਰਦੁਆਰਾ ਸਾਹਿਬ ਤੋਂ ਅਰੰਭ ਹੋ ਕੇ ਅੱਡਾ ਬਸਤੀ ਦਾਨਿਸ਼ਮੰਦਾਂ ਅਤੇ ਕੋਲਿਆਂ ਵਾਲਾ ਡੀਪੂ, ਮੇਨ ਰੋਡ, ਰਾਮ ਮੰਦਿਰ ਵਾਲੀ ਗਲੀ, ਏਕਤਾ ਪਾਰਕ, ਇੰਡੋ ਜਰਮਨ ਸਕੂਲ,ਚਪਾਟੀ ਵਾਲੀ ਗਲੀ,ਮੇਨ ਰੋਡ, ਸ਼੍ਰੀ ਗੁਰੂ ਰਵਿਦਾਸ ਮੰਦਰ ਤੋਂ ਗੁਰਦੁਆਰਾ ਸ਼ੇਰ ਸਿੰਘ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵੱਡਾ ਬਜ਼ਾਰ ਵਿਖੇ ਸਮਾਪਤ ਹੋਇਆਂ। ਪ੍ਰਬੰਧਕ ਕਮੇਟੀ ਨੇ ਦੱਸਿਆ ਕਿ 3 ਜਨਵਰੀ 2026 ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਅਰੰਭ ਕੀਤੇ ਜਾਣਗੇ ਅਤੇ 5 ਜਨਵਰੀ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਉਪਰੰਤ ਦੁਪਹਿਰ 1 ਵਜੇ ਤੱਕ ਦੀਵਾਨ ਸਜਾਏ ਜਾਣਗੇ ਅਤੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ।