

ਮੇਰਾ ਆਪਣਾ ਪੰਜਾਬ-ਜਲੰਧਰ-( ਲਖਵਿੰਦਰ ਸਿੰਘ): ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਗੁਰਪੁਰਬ ਗੁਰਦੁਆਰਾ ਸਿੰਘ ਸਭਾ ਪਿੰਡ ਆਧੀ ਵਿਖੇ ਬੜੀ ਸ਼ਰਧਾ ਭਾਵਨਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮਨਾਇਆ ਗਿਆ।ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਸਿੰਘ ਸਭਾ ਤੋਂ ਅਰੰਭ ਹੋ ਕੇ ਵੱਖ ਵੱਖ ਪੜਾਵਾਂ ਤੇ ਚਾਹ ਅਤੇ ਕੌਫੀ ਸਮੋਸਿਆਂ ਤੇ ਬਿਸਕੁਟਾਂ ਦੇ ਲੰਗਰ ਲਗਾਏ ਗਏ ਤੇ ਗੁਰਦੁਆਰਾ ਸਿੰਘ ਸਭਾ ਵਿਖੇ ਸਮਾਪਤੀ ਕੀਤੀ ਗਈ। ਸਵੇਰੇ 10 ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਇਸ ਉਪਰੰਤ ਦੀਵਾਨ ਸਜਾਏ ਗਏ ਤੇ ਨਾਮਵਰ ਕਵੀਸ਼ਰੀ ਜਥੇ ਅਤੇ ਢਾਡੀ ਜਥਿਆਂ ਨੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ
ਇਸ ਮੌਕੇ ਤੇ ਪ੍ਰਧਾਨ ਨੱਥਾ ਸਿੰਘ, ਜਸਪਾਲ ਸਿੰਘ ਪਾਲਾ, ਮੋਹਣ ਸਿੰਘ, ਗਗਨਪ੍ਰੀਤ ਸਿੰਘ, ਰਸ਼ਪਾਲ ਸਿੰਘ ਪੰਚ, ਰਣਬੀਰ ਸਿੰਘ ਨੂਰਾ, ਸੁਖਵਿੰਦਰ ਸਿੰਘ ਸਾਬਕਾ ਸਰਪੰਚ, ਜਸਵਿੰਦਰ ਸਿੰਘ ਸਾਬਕਾ ਪੰਚ, ਰਜਿੰਦਰ ਸਿੰਘ ਪੰਚ, ਪਲਵਿੰਦਰ ਸਿੰਘ ਨਾਹਲ, ਲੰਬੜਦਾਰ ਬਲਜੀਤ ਸਿੰਘ ਬਿੱਟੂ,ਹਰਨੇਕ ਸਿੰਘ ਸਾਬਕਾ ਪੰਚ, ਸੁਖਦੇਵ ਸਿੰਘ ਸੋਨਾ, ਜਸਵਿੰਦਰ ਸਿੰਘ ਮੱਧੂ, ਪਲਵਿੰਦਰ ਸਿੰਘ ਪਿੰਦੂ , ਭਾਈ ਹਰਮੇਲ ਸਿੰਘ, ਗੁਰਦੇਵ ਸਿੰਘ ਬਿੱਟੂ, ਸੋਹਣ ਸਿੰਘ,ਮੇਜ਼ਰ ਸਿੰਘ, ਕਾਮਰੇਡ ਸਾਬੀ, ਭਾਈ ਬਖਸ਼ੀਸ਼ ਸਿੰਘ,ਭਾਈ ਬਲਜਿੰਦਰ ਸਿੰਘ, ਸੁਰਜੀਤ ਸਿੰਘ, ਮੇਜ਼ਰ ਸਿੰਘ, ਜਸਪਾਲ ਸਿੰਘ,ਪਾਲ ਸਿੰਘ, ਸਾਧਾਂ ਸਿੰਘ, ਅਮਰਜੀਤ ਸਿੰਘ, ਗੁਰਮੇਲ ਸਿੰਘ ਦੁੱਲਾ, ਆਦਿ ਹੋਰ ਵੀ ਬਹੁਤ ਸਾਰੀਆਂ ਸੰਗਤਾਂ ਹਾਜ਼ਰ ਸਨ

