
ਮੇਰਾ ਆਪਣਾ ਪੰਜਾਬ-(ਬਿਊਰੋ)-ਨਵੀਂ ਦਿੱਲੀ: ਪੱਛਮੀ ਏਸ਼ੀਆ ਸੰਘਰਸ਼ ਕਾਰਨ ਵਿਸ਼ਵ ਪੱਧਰ ‘ਤੇ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਦੇ ਮੱਦੇਨਜ਼ਰ ਬੁੱਧਵਾਰ ਨੂੰ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ 195.50 ਰੁਪਏ ਵਧਾ ਦਿੱਤੀ ਗਈ।
ਸਰਕਾਰੀ ਤੇਲ ਕੰਪਨੀਆਂ ਦੇ ਅਨੁਸਾਰ, ਦਿੱਲੀ ਵਿੱਚ ਹੁਣ 19 ਕਿਲੋਗ੍ਰਾਮ ਵਪਾਰਕ ਐਲਪੀਜੀ ਸਿਲੰਡਰ 2,078.50 ਰੁਪਏ ਵਿਚ ਮਿਲੇਗਾ।
ਬੀਤੀ 1 ਮਾਰਚ ਨੂੰ ਵੀ 19 ਕਿਲੋਗ੍ਰਾਮ ਸਿਲੰਡਰ ਦੀਆਂ ਕੀਮਤਾਂ ਵਿੱਚ 114.5 ਰੁਪਏ ਦਾ ਵਾਧਾ ਕੀਤਾ ਗਿਆ ਸੀ।