
ਮੇਰਾ ਆਪਣਾ ਪੰਜਾਬ-(ਬਿਊਰੋ): ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਵੀਰਵਾਰ ਨੂੰ ਬੰਬ ਦੀ ਧਮਕੀ ਮਿਲੀ। ਜਿਸ ਤੋਂ ਬਾਅਦ ਪੂਰੀ ਇਮਾਰਤ ਨੂੰ ਖਾਲੀ ਕਰਵਾ ਲਿਆ ਗਿਆ ਹੈ। ਪੁਲਸ ਟੀਮਾਂ ਵੱਲੋਂ ਇਮਾਰਤ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।
ਜਾਣਕਾਰੀ ਮੁਤਾਬਕ ਚੰਡੀਗੜ੍ਹ ਪੁਲਸ ਦੇ ਐੱਸ ਐੱਸ ਪੀ ਦਫ਼ਤਰ ਨੂੰ ਇੱਕ ਈਮੇਲ ਭੇਜੀ ਗਈ ਸੀ, ਜਿਸ ਵਿੱਚ ਹਾਈ ਕੋਰਟ ਦੇ ਅੰਦਰ ਬੰਬ ਰੱਖੇ ਹੋਣ ਦੀ ਚਿਤਾਵਨੀ ਦਿੱਤੀ ਗਈ ਸੀ। ਇਸ ਤੋਂ ਬਾਅਦ ਪੁਲਸ ਦੀਆਂ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚੀਆਂ ਅਤੇ ਇਮਾਰਤ ਨੂੰ ਖਾਲੀ ਕਰਵਾਉਣਾ ਸ਼ੁਰੂ ਕਰ ਦਿੱਤਾ,ਜਿਸ ਕਾਰਨ ਹਾਈ ਕੋਰਟ ਦੇ ਨੇੜਲੇ ਖੇਤਰ ਵਿੱਚ ਟ੍ਰੈਫਿਕ ਵੀ ਪ੍ਰਭਾਵਿਤ ਹੋਇਆ ਹੈ। ਬੰਬ ਨਿਰੋਧਕ ਦਸਤਾ ਵੀ ਮੌਕੇ ‘ਤੇ ਪਹੁੰਚ ਗਿਆ ਹੈ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ। ਇਹ ਧਮਕੀ ਭਾਰੀ ਈ-ਮੇਲ ਪੰਜਾਬ ਭਾਜਪਾ ਦੇ ਦਫ਼ਤਰ ਦੇ ਬਾਹਰ ਹੋਏ ਹੈਂਡ ਗ੍ਰਨੇਡ ਹਮਲੇ ਤੋਂ ਠੀਕ ਇੱਕ ਦਿਨ ਬਾਅਦ ਆਈ ਹੈ।