

ਮੇਰਾ ਆਪਣਾ ਪੰਜਾਬ- ਜਲੰਧਰ, 10 ਮਈ- ਸਥਾਨਕ ਗੁਰੂ ਗੋਬਿੰਦ ਸਿੰਘ ਐਵੇਨਿਊ ਦੇ ਰਾਸ਼ਟਰੀ ਮਾਰਗ 'ਤੇ ਸਥਿਤ ਮੁੱਖ ਪ੍ਰਵੇਸ਼ ਗੇਟ ਤੋਂ ਕਾਜ਼ੀ ਮੰਡੀ ਤੱਕ 120 ਫੁੱਟੀ ਚਾਰ ਮਾਰਗੀ ਸੜਕ ਦਾ ਨਾਂਅ ਗੁਰੂ ਗੋਬਿੰਦ ਸਿੰਘ ਮਾਰਗ ਰੱਖਣ ਦਾ ਉਦਘਾਟਨ ਅੱਜ ਪੰਜ ਪਿਆਰਿਆਂ ਵੱਲੋਂ ਭਾਈ ਬਲਵਿੰਦਰ ਸਿੰਘ ਦੇ ਅਰਦਾਸ ਕਰਨ ਉਪਰੰਤ ਜੈਕਾਰਿਆ ਦੀ ਗੂੰਜ ਵਿਚ ਕੀਤਾ ਗਿਆ। ਇਸ ਤੋਂ ਪਹਿਲਾਂ ਗੁਰਦੁਆਰਾ ਗੁਰੂ ਗੋਬਿੰਦ ਸਿੰਘ ਐਵੇਨਿਊ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਬੀਬੀਆਂ ਦੇ ਜਥੇ ਵੱਲੋਂ ਕੀਰਤਨ ਕੀਤਾ ਗਿਆ। ਹੁਕਮਨਾਮਾ ਸਰਵਣ ਕਰਨ ਮਗਰੋਂ ਪ੍ਰਭਾਤ ਫੇਰੀ ਦੇ ਰੂਪ ਵਿਚ ਪੰਜ ਪਿਆਰਿਆਂ ਦੀ ਅਗਵਾਈ ਵਿਚ ਕੀਰਤਨ ਕਰਦੀਆਂ ਖੰਡਾ ਚੌਕ ਵਿਚ ਪੁੱਜੀਆਂ, ਜਿਥੇ ਇਸ ਮਾਰਗ ਦਾ ਉਦਘਾਟਨ ਕੀਤਾ ਗਿਆ।
ਗੁਰੂ ਗੋਬਿੰਦ ਸਿੰਘ ਮਾਰਗ ਦਾ ਉਦਘਾਟਨ ਕਰਨ ਮੌਕੇ ਪੰਜ ਪਿਆਰਿਆ ਨਾਲ ਦਿਖਾਈ ਦੇ ਰਹੇ ਹਨ ਹਰਜਿੰਦਰ ਸਿੰਘ, ਮਨਮੋਹਨ ਸਿੰਘ ਰਾਜੂ, ਜਸਪ੍ਰੀਤ ਸਿੰਘ ਸੈਣੀ, ਜੰਗ ਬਹਾਦਰ ਸਿੰਘ, ਜਸਜੀਤ ਸਿੰਘ ਤੇ ਹੋਰ।
ਸੂਰੀਆ ਐਨਕਲੇਵ, ਗੁਰੂ ਗੋਬਿੰਦ ਸਿੰਘ ਐਵੇਨਿਊ, ਮਹਾਰਾਜਾ ਰਣਜੀਤ ਸਿੰਘ ਐਵੇਨਿਊ ਅਤੇ ਨਾਲ ਲਗਦੀਆਂ ਹੋਰ ਕਲੋਨੀਆਂ ਦੀ ਇਹ ਮਹੱਤਵਪੂਰਨ ਸੜਕ ਲੰਬੇ ਸਮੇਂ ਤੋਂ ਅਣਦੇਖੀ ਦਾ ਸ਼ਿਕਾਰ ਸੀ। ਗੁਰਦੁਆਰੇ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ, ਕੌਂਸਲਰ ਮਨਮੋਹਨ ਸਿੰਘ ਰਾਜੂ, ਕੌਂਸਲਰ ਰੌਬਿਨ ਲਵ ਅਤੇ ਪਤਵੰਤੇ ਸੱਜਣਾਂ ਦੀ ਕੋਸ਼ਿਸ਼ਾਂ ਸਦਕਾ ਨਗਰ ਨਿਗਮ ਵੱਲੋਂ ਇਸ ਮਾਰਗ ਦੇ ਨਾਂ ਸਬੰਧੀ ਮਤਾ ਪਾਸ ਕਰਕੇ ਰਾਜ ਸਰਕਾਰ ਨੂੰ ਭੇਜਿਆ ਗਿਆ ਸੀ, ਜਿਸ ਦੀ ਪ੍ਰਵਾਨਗੀ ਮਿਲਣ 'ਤੇ ਹੋਏ ਇਸ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਹਰਜਿੰਦਰ ਸਿੰਘ ਨੇ ਕਿਹਾ ਕਿ ਇਸ ਮਾਰਗ ਦੇ ਨਾਮਕਰਨ ਲਈ ਮੇਅਰ ਵਿਨੀਤ ਧੀਰ, ਆਪ ਆਗੂ ਨਿਤਿਨ ਕੋਹਲੀ, ਕੌਸਲਰ ਮਨਮੋਹਨ ਸਿੰਘ ਰਾਜੂ ਤੇ ਰੌਬਿਨ ਲਵ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਹੈ ਅਤੇ ਹੁਣ ਸੰਗਤਾਂ ਦੇ ਸਹਿਯੋਗ ਨਾਲ ਇਸ ਮਾਰਗ ਦੇ ਸੁੰਦਰੀਕਰਨ ਅਤੇ ਵਾਤਾਵਰਨ ਅਨੁਕੂਲ ਬਣਾਉਣ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਕੌਂਸਲਰ ਮਨਮੋਹਨ ਸਿੰਘ ਰਾਜੂ ਨੇ ਕਿਹਾ ਕਿ ਉਹ ਇਸ ਮਾਰਗ ਅਤੇ ਇਲਾਕੇ ਦੇ ਵਿਕਾਸ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣਗੇ।
ਗੁਰਦੁਆਰਾ ਗੁਰੂ ਗੋਬਿੰਦ ਸਿੰਘ ਐਵੇਨਿਊ ਜਲੰਧਰ ਵਿਖੇ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਜਸਪ੍ਰੀਤ ਸਿੰਘ ਸੈਣੀ। ਮੰਚ ਦੇ ਦਿਖਾਈ ਦੇ ਰਹੇ ਹਨ ਹਰਜਿੰਦਰ ਸਿੰਘ, ਤਲਵਿੰਦਰ ਸਿੰਘ, ਲਖਬੀਰ ਸਿੰਘ ਤੇ ਹੋਰ।
ਪੰਜਾਬ ਪ੍ਰੈੱਸ ਕਲੱਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਸੈਣੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਮਾਰਗ ਨੂੰ ਸਾਫ-ਸੁਥਰਾ ਤੇ ਸੁੰਦਰ ਰੱਖਣ ਲਈ ਹਰ ਸ਼ਰਧਾਲੂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮਾਰਗ ਦੇ ਨਾਂ ਦੀ ਅਹਿਮੀਅਤ ਨੂੰ ਕਿਸੇ ਪ੍ਰਕਾਰ ਦੀ ਠੇਸ ਲੱਗਣ ਤੋਂ ਗੁਰੇਜ਼ ਕਰਨ ਲਈ ਹਰ ਨਾਗਰਿਕ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਆਪਣੇ ਘਰ ਵਾਂਗ ਇਸ ਮਾਰਗ ਦੀ ਸੁੰਦਰਤਾ ਨੂੰ ਤਵੱਜੋਂ ਦੇਵੇ। ਇਸ ਮੌਕੇ ਉਪ ਪ੍ਰਧਾਨ ਕੇ. ਐਸ. ਲੱਡੂ, ਤਲਵਿੰਦਰ ਸਿੰਘ ਖਜ਼ਾਨਚੀ, ਇਕਬਾਲ ਸਿੰਘ ਜਨਰਲ ਸਕੱਤਰ, ਡਾ. ਐਨ.ਪੀ. ਸਿੰਘ, ਕਰਨਲ ਵੀ.ਪੀ. ਸਿੰਘ, ਲਖਬੀਰ ਸਿੰਘ, ਨਵਤੇਜ ਸਿੰਘ, ਜੁਗਰਾਜ ਸਿੰਘ, ਸਵਰਨ ਸਿੰਘ, ਤਰਲੋਚਨ ਸਿੰਘ, ਗੁਰਵਿੰਦਰਪਾਲ ਸਿੰਘ, ਅਮਰੀਕ ਸਿੰਘ ਸੈਣੀ, ਗੁਰਨਾਮ ਸਿੰਘ ਡੀ.ਐਸ.ਪੀ., ਗੁਰਦੇਵ ਸਿੰਘ, ਸਤਨਾਮ ਸਿੰਘ, ਦਵਿੰਦਰਪਾਲ ਸਿੰਘ, ਮਨਜੀਤ ਸਿੰਘ ਬੌਬੀ, ਰਤਨ ਸਿੰਘ, ਜਸਜੀਤ ਸਿੰਘ, ਜੋਗਾ ਸਿੰਘ ਪ੍ਰਧਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਲੰਮਾ ਪਿੰਡ, ਸੁਰਿੰਦਰ ਪਵਾਰ ਪ੍ਰਧਾਨ ਰਾਮ ਮੰਦਿਰ, ਗਿਆਨ ਇੰਦਰ ਮੰਦਿਰ ਕਮੇਟੀ, ਕਸ਼ਮੀਰ ਸਿੰਘ ਰੰਧਾਵਾ ਬੈਂਕ ਵਾਲੇ, ਗਿਆਨ ਸਿੰਘ, ਚਰਨ ਸਿੰਘ, ਸੁਖਚੈਨ ਸਿੰਘ, ਜੰਗ ਬਹਾਦਰ ਸਿੰਘ, ਸੁਖਵੀਰ ਸਿੰਘ ਸੈਣੀ, ਰਮੇਸ਼ਪਾਲ ਸ਼ਰਮਾ, ਤਰਸੇਮ ਸਿੰਘ ਸੇਵਾਮੁਕਤ ਕਮਾਂਡੈਂਟ ਬੀ.ਐਸ.ਐਫ, ਜੋਗਿੰਦਰ ਸਿੰਘ ਅਜੈਬ ਪ੍ਰਧਾਨ ਮਹਾਰਾਜਾ ਰਣਜੀਤ ਸਿੰਘ ਐਵੇਨਿਊ ਸੁਸਾਇਟੀ, ਗੁਰਮਿੰਦਰ ਸਿੰਘ ਸੈਣੀ ਆਦਿ ਹਾਜ਼ਰ ਸਨ।