ਮੇਰਾ ਆਪਣਾ ਪੰਜਾਬ-ਕਪੂਰਥਲਾ- (3 ਸਤੰਬਰ)-(ਬਿਊਰੋ): ਸ਼ਹਿਰ ਵਿੱਚ ਟ੍ਰੈਫਿਕ ਵਿਵਸਥਾ ਨੂੰ ਹੋਰ ਬਿਹਤਰ ਅਤੇ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ਼੍ਰੀ ਮੋਹਿੰਦਰ ਭਗਤ ਵੱਲੋਂ ਅੱਜ ਜਲੰਧਰ ਦੇ 50 ਪ੍ਰਮੁੱਖ ਚੌਕਾਂ ’ਤੇ ਟ੍ਰੈਫਿਕ ਸਿਗਨਲਾਂ ਦੇ ਨਵੀਨੀਕਰਨ ਕਾਰਜਾਂ ਦਾ ਸ਼ੁਭ ਆਰੰਭ ਕੀਤਾ ਗਿਆ। ਇਨ੍ਹਾਂ ਕਾਰਜਾਂ ’ਤੇ ਕਰੀਬ 14 ਕਰੋੜ ਰੁਪਏ ਦੀ ਲਾਗਤ ਆਵੇਗੀ।
ਮੇਅਰ ਵਿਨੀਤ ਧੀਰ, ਚੇਅਰਮੈਨ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਚੰਦਨ ਗਰੇਵਾਲ ਸਮੇਤ ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹਿਰ ਵਿੱਚ ਵਧ ਰਹੇ ਟ੍ਰੈਫਿਕ ਦੇ ਦਬਾਅ ਦੇ ਮੱਦੇਨਜ਼ਰ ਟ੍ਰੈਫਿਕ ਸਿਗਨਲ ਪ੍ਰਣਾਲੀ ਨੂੰ ਆਧੁਨਿਕ ਅਤੇ ਪ੍ਰਭਾਵਸ਼ਾਲੀ ਬਣਾਉਣਾ ਬੇਹੱਦ ਜ਼ਰੂਰੀ ਹੈ। ਨਵੀਨੀਕਰਨ ਤੋਂ ਬਾਅਦ ਇਨ੍ਹਾਂ ਚੌਕਾਂ ’ਤੇ ਟ੍ਰੈਫਿਕ ਨੂੰ ਹੋਰ ਬਿਹਤਰ ਢੰਗ ਨਾਲ ਕੰਟਰੋਲ ਕਰਨ ਵਿੱਚ ਮਦਦ ਮਿਲੇਗੀ।
ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਸ਼ਹਿਰ ਦੇ 50 ਚੌਕਾਂ ’ਤੇ ਮੌਜੂਦਾ ਟ੍ਰੈਫਿਕ ਸਿਗਨਲ ਪ੍ਰਣਾਲੀ ਦਾ ਨਵੀਨੀਕਰਨ ਕੀਤਾ ਜਾਵੇਗਾ। ਆਧੁਨਿਕ ਟ੍ਰੈਫਿਕ ਮੈਨੇਜਮੈਂਟ ਪ੍ਰਣਾਲੀ ਨਾਲ ਸੜਕਾਂ ’ਤੇ ਆਵਾਜਾਈ ਦੇ ਬਿਹਤਰ ਸੰਚਾਲਨ, ਵਾਹਨ ਚਾਲਕਾਂ ਦੀ ਸਹੂਲਤ ਅਤੇ ਸੜਕ ਸੁਰੱਖਿਆ ਨੂੰ ਮਜ਼ਬੂਤੀ ਮਿਲੇਗੀ।
ਇਸ ਮੌਕੇ ਆਪ’ ਆਗੂ ਸ਼੍ਰੀ ਨਿਤਿਨ ਕੋਹਲੀ, ਮੈਡਮ ਰਾਜਵਿੰਦਰ ਕੌਰ ਥਿਆੜਾ, ਡਿਪਟੀ ਮੇਅਰ ਸ਼੍ਰੀ ਮਲਕੀਤ ਸਿੰਘ ਸੁਭਾਨਾ, ਚੇਅਰਮੈਨ ਚੰਦਨ ਗਰੇਵਾਲ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।