
ਮੇਰਾ ਆਪਣਾ ਪੰਜਾਬ-ਜਲੰਧਰ-(3 ਸਤੰਬਰ)-(ਬਿਊਰੋ): ਜਲੰਧਰ ਨਗਰ ਨਿਗਮ ਦੇ ਅਧੀਨ ਆਉਂਦੇ ਵਾਰਡ ਨੰਬਰ 53 ਦੇ ਇਲਾਕੇ ਅਨੂਪ ਨਗਰ ਵਿੱਚ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਗਲੀ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ ਹੈ। ਨਿਰਮਾਣ ਕਾਰਜ ਦੀ ਗੁਣਵੱਤਾ ਅਤੇ ਸਮੇਂ ਸਿਰ ਕੰਮ ਮੁਕੰਮਲ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਵਾਰਡ ਇੰਚਾਰਜ ਕਮਲ ਲੋਚ ਵੱਲੋਂ ਮੌਕੇ ‘ਤੇ ਪਹੁੰਚ ਕੇ ਵਿਸ਼ੇਸ਼ ਤੌਰ ‘ਤੇ ਨਿਗਰਾਨੀ ਕੀਤੀ ਗਈ।
ਇਸ ਮੌਕੇ ਉਨ੍ਹਾਂ ਨੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਅਤੇ ਸਬੰਧਤ ਠੇਕੇਦਾਰ ਨੂੰ ਹਦਾਇਤ ਕੀਤੀ ਕਿ ਨਿਰਮਾਣ ਵਿੱਚ ਮਿਆਰੀ ਸਮੱਗਰੀ ਦੀ ਵਰਤੋਂ ਕੀਤੀ ਜਾਵੇ ਤਾਂ ਜੋ ਇਲਾਕਾ ਨਿਵਾਸੀਆਂ ਨੂੰ ਲੰਮੇ ਸਮੇਂ ਤੱਕ ਸੁਚੱਜੀ ਸੁਵਿਧਾ ਮਿਲ ਸਕੇ। ਵਾਰਡ ਇੰਚਾਰਜ ਕਮਲ ਲੋਚ ਨੇ ਆਖਿਆ ਕਿ ਵਾਰਡ ਦੇ ਹਰ ਹਿੱਸੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹੁੰਚਾਉਣਾ ਸਾਡੀ ਪਹਿਲੀ ਪ੍ਰਾਥਮਿਕਤਾ ਹੈ। ਸਮੂਹ ਇਲਾਕਾ ਨਿਵਾਸੀਆਂ ਨੇ ਵੀ ਵਿਕਾਸ ਕਾਰਜ ਸ਼ੁਰੂ ਹੋਣ ‘ਤੇ ਖੁਸ਼ੀ ਜ਼ਾਹਰ ਕੀਤੀ। ਇਸ ਮੌਕੇ ਸਾਬਕਾ ਸਬ ਇੰਸਪੈਕਟਰ ਰਾਮ ਮੂਰਤੀ ਸਿੰਘ, ਦਇਆ ਸਿੰਘ ਢਿੱਲੋਂ, ਤਰਸੇਮ ਸਿੰਘ ਜੱਸ, ਹਰਪ੍ਰੀਤ ਸਿੰਘ ਜੱਸ ਸਮੇਤ ਹੋਰ ਇਲਾਕਾ ਨਿਵਾਸੀ ਵੀ ਮੌਜੂਦ ਰਹੇ।
