ਬਟਾਲਾ ਤੋਂ ਪਟਿਆਲਾ ਤੱਕ 40 ਹਲਕਿਆਂ ਦੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ, ਧੂਰੀ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਗਈ ਟਿਕਟ।


ਮੇਰਾ ਆਪਣਾ ਪੰਜਾਬ : 31 ਅਕਤੂਬਰ-(ਬਿਊਰੋ): ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਵੱਲੋਂ ਚੋਣਾਂ ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ ਵਿੱਚ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ।
ਜਾਰੀ ਸੂਚੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਵਾਰ ਫਿਰ ਧੂਰੀ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਕੋਟਕਪੂਰਾ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।

ਲੁਧਿਆਣਾ ਦੀਆਂ ਸੀਟਾਂ ਦੀ ਗੱਲ ਕਰੀਏ ਤਾਂ ਲੁਧਿਆਣਾ ਪੂਰਬੀ ਤੋਂ ਦਲਜੀਤ ਸਿੰਘ ਗਰੇਵਾਲ ਭੋਲਾ, ਆਤਮ ਨਗਰ ਤੋਂ ਕੁਲਵੰਤ ਸਿੰਘ ਸਿੱਧੂ, ਲੁਧਿਆਣਾ ਕੇਂਦਰੀ ਤੋਂ ਅਸ਼ੋਕ ਪਰਾਸ਼ਰ ਪੱਪੀ, ਲੁਧਿਆਣਾ ਪੱਛਮੀ ਤੋਂ ਸੰਜੀਵ ਅਰੋੜਾ ਅਤੇ ਲੁਧਿਆਣਾ ਉੱਤਰੀ ਤੋਂ ਚੌਧਰੀ ਮਦਨ ਲਾਲ ਬੱਗਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
ਇਸੇ ਤਰ੍ਹਾਂ ਜਲੰਧਰ ਜ਼ਿਲ੍ਹੇ ਦੇ ਨਕੋਦਰ ਹਲਕੇ ਤੋਂ ਇੰਦਰਜੀਤ ਕੌਰ ਮਾਨ ਅਤੇ ਕਰਤਾਰਪੁਰ ਤੋਂ ਬਲਕਾਰ ਸਿੰਘ ਨੂੰ ਟਿਕਟ ਦਿੱਤੀ ਗਈ ਹੈ।
ਪਾਰਟੀ ਵੱਲੋਂ ਜਾਰੀ 40 ਉਮੀਦਵਾਰਾਂ ਦੀ ਸੂਚੀ ਵਿੱਚ ਮਾਝਾ, ਦੋਆਬਾ ਅਤੇ ਮਾਲਵਾ ਖੇਤਰ ਦੇ ਕਈ ਅਹਿਮ ਹਲਕੇ ਸ਼ਾਮਲ ਹਨ। ਬਾਕੀ ਰਹਿੰਦੇ ਹਲਕਿਆਂ ਲਈ ਪਾਰਟੀ ਵੱਲੋਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਬਾਅਦ ਵਿੱਚ ਕੀਤਾ ਜਾ ਸਕਦਾ ਹੈ।
ਪੰਜਾਬ ਵਿਧਾਨ ਸਭਾ ਦੀਆਂ ਕੁੱਲ 117 ਸੀਟਾਂ ਵਿੱਚੋਂ ਫਿਲਹਾਲ 40 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।

