ਮੇਰਾ ਆਪਣਾ ਪੰਜਾਬ, ਜਲੰਧਰ (ਬਿਊਰੋ): 79ਵੇਂ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਬੁੱਧਵਾਰ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਕੀਤੀ ਗਈ, ਜਿਸ ਵਿੱਚ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ।
ਡਿਪਟੀ ਕਮਿਸ਼ਨਰ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਪਰੇਡ ਕਮਾਂਡਰ ਸ਼੍ਰੀ ਸਰਵਣਜੀਤ ਸਿੰਘ ਦੀ ਅਗਵਾਈ ਵਾਲੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਪੁਲਿਸ ਕਮਿਸ਼ਨਰ ਸ਼੍ਰੀਮਤੀ ਧਨਪ੍ਰੀਤ ਕੌਰ ਵੀ ਮੌਜੂਦ ਸਨ।
15 ਅਗਸਤ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਤਰੁਨਪ੍ਰੀਤ ਸਿੰਘ ਸੌਂਧ ਮੁੱਖ ਮਹਿਮਾਨ ਵਜੋਂ ਤਿਰੰਗਾ ਲਹਿਰਾਉਣਗੇ।