ਮੇਰਾ ਆਪਣਾ ਪੰਜਾਬ-ਜਲੰਧਰ-(3 ਜੁਲਾਈ)-(ਨਵਜੋਤ ਮੱਟੂ): ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕਮਲ ਲੋਚ ਅਤੇ ਕੈਬਨਿਟ ਮੰਤਰੀ ਮਹਿੰਦਰ ਭਗਤ ਜੀ ਦੇ ਦਿਸ਼ਾ- ਨਿਰਦੇਸ਼ਾਂ ਹੇਠ ਬਸਤੀ ਦਾਨਿਸ਼ਮੰਦਾਂ ਦੇ ਵਾਰਡ ਨੰਬਰ 53 ਵਿਖੇ ਪੰਜਾਬ ਸਰਕਾਰ ਦੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਫਾਰਮ ਭਰੇ ਗਏ ਇਸ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕਮਲ ਲੋਚ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦਾ ਮਕਸਦ ਹਰ ਮਾਂ-ਧੀ ਨੂੰ ਸਨਮਾਨ ਦੇਣਾ ਹੈ। ਉਨ੍ਹਾਂ ਨੇ ਦੱਸਿਆ ਕਿ ਜਲੰਧਰ ਵੈਸਟ ਵਿੱਚ ਹੁਣ ਤੱਕ ਤਕਰੀਬਨ 10,000 ਦੇ ਕਰੀਬ ਫਾਰਮ ਆਨਲਾਈਨ ਕੀਤੇ ਜਾ ਚੁੱਕੇ ਹਨ।ਅਤੇ 10,000 ਦੇ ਕਰੀਬ ਲੋਕ ਇਸ ਯੋਜਨਾ ਦਾ ਲਾਭ ਲੈ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਵਿਰੋਧੀ ਪਾਰਟੀਆਂ ਵੱਲੋਂ ਇਸ ਯੋਜਨਾ ਨੂੰ ਲੈ ਕੇ ਜੋ ਸ਼ੰਕੇ ਜਾਂ ਦੁਸ਼ਪ੍ਰਚਾਰ ਕੀਤਾ ਜਾ ਰਿਹਾ ਸੀ, ਲਾਭਪਾਤਰੀਆਂ ਦੇ ਖਾਤਿਆਂ ਵਿੱਚ ਪੈਸੇ ਆਉਣ ਨਾਲ ਉਹ ਸਾਰੇ ਸਵਾਲ ਅਤੇ ਇਲਜ਼ਾਮ ਬੇਬੁਨਿਆਦ ਸਾਬਿਤ ਹੋਏ ਹਨ। ਇਹ ਇੱਕ ਵੱਡੀ ਰਾਹਤ ਅਤੇ ਖੁਸ਼ੀ ਦੀ ਗੱਲ ਹੈ ਕਿ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਨੂੰ ਅਮਲੀ ਜਾਮਾ ਪਹਿਨਾਇਆ ਗਿਆ ਹੈ।