
ਮੇਰਾ ਆਪਣਾ ਪੰਜਾਬ-ਜਲੰਧਰ-(15 ਅਗਸਤ)-(ਬਿਊਰੋ): ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਦੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ਼੍ਰੀ ਮੋਹਿੰਦਰ ਭਗਤ ਵੱਲੋਂ ਕੌਮੀ ਝੰਡਾ ਲਹਿਰਾਇਆ ਗਿਆ। ਉਪਰੰਤ ਕੈਬਨਿਟ ਮੰਤਰੀ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ।
ਸੁਤੰਤਰਤਾ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਦੇਸ਼ ਅਤੇ ਦੁਨੀਆ ਦੇ ਕੋਨੇ-ਕੋਨੇ ਵਿਚ ਵਸਦੇ ਭਾਰਤੀਆਂ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ ਅਤੇ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਸ਼ਹੀਦਾਂ ਤੇ ਆਜ਼ਾਦੀ ਘੁਲਾਟੀਆਂ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਸਿਜਦਾ ਕੀਤਾ।
ਕੈਬਨਿਟ ਮੰਤਰੀ ਵੱਲੋਂ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਵੀ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਟਰਾਈ ਸਾਈਕਲ, ਵੀਲ੍ਹ ਚੇਅਰ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਕੀਤੀ ਗਈ।
