ਮੇਰਾ ਆਪਣਾ ਪੰਜਾਬ-ਜਲੰਧਰ-(23 ਅਗਸਤ)-(ਨਵਜੋਤ ਮੱਟੂ): ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਭੁਲੱਥ ਵੱਲੋਂ ਪੈਨਸ਼ਨਰਾਂ ਦੇ ਹੱਕਾਂ ਲਈ ਚਲਾਏ ਜਾ ਰਹੇ ਸੰਘਰਸ਼ ਤਹਿਤ ਸੁਪਰੀਮ ਕੋਰਟ ਵਿੱਚ ਕੇਸ ਲੜਨ ਲਈ ਮਾਸਟਰ ਬਲਦੇਵ ਰਾਜ ਨਡਾਲਾ (ਰਿਟਾਇਰਡ) ਵੱਲੋਂ ਐਸੋਸੀਏਸ਼ਨ ਨੂੰ 11 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਭੇਟ ਕੀਤੀ ਗਈ।
ਇਹ ਸਹਾਇਤਾ ਰਾਸ਼ੀ ਪ੍ਰਾਪਤ ਕਰਦੇ ਹੋਏ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਭੁਲੱਥ ਦੇ ਪ੍ਰਧਾਨ ਗੁਰਬਚਨ ਸਿੰਘ ਚੀਮਾ, ਜਨਰਲ ਸਕੱਤਰ ਲਖਵੀਰ ਸਿੰਘ ਪੰਡੋਰੀ, ਚਰਨਜੀਤ ਸਿੰਘ, ਗੁਰਬਚਨ ਸਿੰਘ ਸ਼ਾਹੀ ਅਤੇ ਜੋਗਿੰਦਰ ਸਿੰਘ ਪੱਡਾ ਸਮੇਤ ਜ਼ਿਲ੍ਹਾ ਕਪੂਰਥਲਾ ਦੇ ਪ੍ਰੈਸ ਸਕੱਤਰ ਜਸਵੰਤ ਵਿਰਲੀ ਹਾਜ਼ਰ ਸਨ।
ਐਸੋਸੀਏਸ਼ਨ ਦੇ ਆਗੂਆਂ ਨੇ ਮਾਸਟਰ ਬਲਦੇਵ ਰਾਜ ਨਡਾਲਾ ਵੱਲੋਂ ਪੈਨਸ਼ਨਰਾਂ ਦੇ ਸੰਘਰਸ਼ ਵਿੱਚ ਦਿੱਤੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਦੇ ਹੱਕਾਂ ਲਈ ਚੱਲ ਰਹੇ ਸੰਘਰਸ਼ ਵਿੱਚ ਸਮਾਜ ਸੇਵੀਆਂ ਅਤੇ ਹੋਰ ਸਹਿਯੋਗੀਆਂ ਵੱਲੋਂ ਦਿੱਤਾ ਜਾ ਰਿਹਾ ਯੋਗਦਾਨ ਬਹੁਤ ਮਹੱਤਵਪੂਰਨ ਹੈ।
ਇਸ ਮੌਕੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਉੱਘੇ ਸਮਾਜ ਸੇਵਕ ਮਾਸਟਰ ਬਲਦੇਵ ਰਾਜ ਨਡਾਲਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਸਮਾਜ ਸੇਵਾ ਦੇ ਨਾਲ-ਨਾਲ ਪੈਨਸ਼ਨਰਾਂ ਦੇ ਹੱਕਾਂ ਦੀ ਲੜਾਈ ਵਿੱਚ ਵੀ ਸਹਿਯੋਗ ਦੇਣਾ ਸ਼ਲਾਘਾਯੋਗ ਕਦਮ ਹੈ।