

ਮੇਰਾ ਆਪਣਾ ਪੰਜਾਬ, ਜਲੰਧਰ (10 ਸਤੰਬਰ): ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਅੱਜ ਵੀਰਵਾਰ ਤੜਕੇ ਅਚਾਨਕ ਦਿਹਾਂਤ ਹੋ ਗਿਆ। ਉਨ੍ਹਾਂ ਦੇ ਪੁੱਤਰ ਅਤੇ ਮੌਜੂਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਇਹ ਦੁਖਦਾਈ ਜਾਣਕਾਰੀ ਸਾਂਝੀ ਕੀਤੀ।
ਮੋਹਿੰਦਰ ਭਗਤ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਭਗਤ ਚੁੰਨੀ ਲਾਲ ਇਸ ਨਾਸ਼ਵਰ ਸੰਸਾਰ ਨੂੰ ਅਲਵਿਦਾ ਕਹਿ ਕੇ ਪ੍ਰਭੂ ਚਰਨਾਂ ਵਿੱਚ ਵਿਲੀਨ ਹੋ ਗਏ ਹਨ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਸਾਹਮਣੇ ਆਉਂਦੇ ਹੀ ਸਿਆਸੀ, ਸਮਾਜਿਕ ਅਤੇ ਧਾਰਮਿਕ ਹਲਕਿਆਂ ਵਿੱਚ ਸੋਗ ਦੀ ਲਹਿਰ ਫੈਲ ਗਈ।
ਭਗਤ ਚੁੰਨੀ ਲਾਲ ਦਾ ਅੰਤਿਮ ਸੰਸਕਾਰ ਅੱਜ ਵੀਰਵਾਰ ਸ਼ਾਮ 5 ਵਜੇ ਬਸਤੀ ਸ਼ੇਖ ਸਥਿਤ ਸ਼ਮਸ਼ਾਨਘਾਟ, ਮਾਡਲ ਹਾਊਸ ਰੋਡ ਵਿਖੇ ਕੀਤਾ ਜਾਵੇਗਾ।
ਇਸ ਦੁੱਖ ਦੀ ਘੜੀ ਵਿੱਚ ਸ਼ਹਿਰ ਦੀਆਂ ਵੱਖ-ਵੱਖ ਸਿਆਸੀ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਜਾ ਰਹੀ ਹੈ।