

ਮੇਰਾ ਆਪਣਾ ਪੰਜਾਬ-ਜਲੰਧਰ-(13 ਸਤੰਬਰ)-(ਨਵਜੋਤ ਮੱਟੂ): ਜ਼ਿਲ੍ਹਾ ਜਲੰਧਰ ਦੇ ਪਿੰਡ ਆਧੀ ਵਿਖੇ ਬਾਬਾ ਮੱਟ ਦੀ ਪ੍ਰਬੰਧਕ ਕਮੇਟੀ ਪਿੰਡ ਆਧੀ, ਸ਼ਾਹਪੁਰ, ਪੰਡੋਰੀ ਸ਼ੇਖ ਅਤੇ ਐੱਨ.ਆਰ.ਆਈ. ਭਾਈਚਾਰੇ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਤਿੰਨ ਰੋਜ਼ਾ ਸਾਲਾਨਾ ਮੇਲਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਇਹ ਸਾਲਾਨਾ ਮੇਲਾ 14, 15 ਅਤੇ 16 ਸਤੰਬਰ ਨੂੰ ਕਰਵਾਇਆ ਜਾਵੇਗਾ।

ਮੇਲੇ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜਰਨੈਲ ਸਿੰਘ ਸ਼ਾਹਪੁਰ ਨੇ ਦੱਸਿਆ ਕਿ ਮੇਲੇ ਦੇ ਪਹਿਲੇ ਦਿਨ 14 ਸਤੰਬਰ, ਸੋਮਵਾਰ ਨੂੰ 80 ਕਿਲੋਗ੍ਰਾਮ ਕਲੱਬ ਕਬੱਡੀ ਦੇ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਵਿੱਚ ਵੱਖ-ਵੱਖ ਕਲੱਬਾਂ ਦੀਆਂ ਟੀਮਾਂ ਹਿੱਸਾ ਲੈਣਗੀਆਂ ਅਤੇ ਨੌਜਵਾਨ ਖਿਡਾਰੀ ਆਪਣੇ ਖੇਡ ਜੌਹਰ ਦਿਖਾਉਣਗੇ।
ਮੇਲੇ ਦੇ ਦੂਜੇ ਦਿਨ 15 ਸਤੰਬਰ, ਮੰਗਲਵਾਰ ਨੂੰ ਸਵੇਰੇ 10 ਵਜੇ ਝੰਡੇ ਦੀ ਰਸਮ ਅਦਾ ਕੀਤੀ ਜਾਵੇਗੀ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਪਹੁੰਚਣ ਦੀ ਉਮੀਦ ਹੈ।
ਮੇਲੇ ਦੇ ਆਖਰੀ ਦਿਨ 16 ਸਤੰਬਰ, ਬੁੱਧਵਾਰ ਨੂੰ ਸਵੇਰੇ 10 ਵਜੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮ ਲਈ ਵਿਸ਼ੇਸ਼ ਸਟੇਜ ਸਜਾਈ ਜਾਵੇਗੀ। ਇਸ ਮੌਕੇ ਪੰਜਾਬ ਦੇ ਪ੍ਰਸਿੱਧ ਗਾਇਕ ਪੰਮਾ ਡੁਮੇਵਾਲੀਆ ਅਤੇ ਜਸਵੀਰ ਸੀਰਾ ਆਪਣੇ ਸੁਰੀਲੇ ਅਤੇ ਸੱਭਿਆਚਾਰਕ ਗੀਤਾਂ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕਰਨਗੇ।

ਪ੍ਰਬੰਧਕਾਂ ਨੇ ਦੱਸਿਆ ਕਿ ਮੇਲੇ ਵਿੱਚ ਪਹੁੰਚਣ ਵਾਲੀਆਂ ਸੰਗਤਾਂ ਅਤੇ ਦਰਸ਼ਕਾਂ ਲਈ ਚਾਹ-ਪਾਣੀ ਅਤੇ ਖਾਣੇ ਦੇ ਅਤੁੱਟ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਸਮੂਹ ਸੰਗਤਾਂ, ਖੇਡ ਪ੍ਰੇਮੀਆਂ ਅਤੇ ਇਲਾਕਾ ਵਾਸੀਆਂ ਨੂੰ ਮੇਲੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਮੇਲੇ ਦੀ ਰੌਣਕ ਵਧਾਉਣ ਦੀ ਅਪੀਲ ਕੀਤੀ।
ਇਸ ਮੌਕੇ ਹਰਨੇਕ ਸਿੰਘ, ਬਲਦੇਵ ਕੁਮਾਰ ਗੋਰਾ, ਡਾ. ਕਲਵੰਤ ਸਿੰਘ, ਅਵਤਾਰ ਸਿੰਘ, ਹਰਜੀਤ ਸਿੰਘ ਜੀਤਾ, ਦਿਲਪ੍ਰੀਤ ਸਿੰਘ, ਜਗਵਿੰਦਰ ਸਿੰਘ, ਪ੍ਰਦੀਪ ਸਿੰਘ ਦੀਪਾ, ਏਕਮ, ਰਾਜਵਿੰਦਰ ਸਿੰਘ, ਅਜੈਬ ਸਿੰਘ ਸਮੇਤ ਹੋਰ ਨੌਜਵਾਨ ਅਤੇ ਪ੍ਰਬੰਧਕ ਹਾਜ਼ਰ ਸਨ।

