
ਮੇਰਾ ਆਪਣਾ ਪੰਜਾਬ -15 ਸਤੰਬਰ-(ਬਿਊਰੋ)-ਵਾਸ਼ਿੰਗਟਨ: ਇੱਕ ਅਮਰੀਕੀ ਸੰਘੀ ਜੱਜ ਨੇ ਟਰੰਪ ਪ੍ਰਸ਼ਾਸਨ ਦੇ ਉਸ ਨਵੇਂ ਨਿਯਮ ‘ਤੇ ਅਸਥਾਈ ਤੌਰ ‘ਤੇ ਰੋਕ ਲਗਾ ਦਿੱਤੀ ਹੈ, ਜੋ ਵਿਦੇਸ਼ੀ ਵਿਦਿਆਰਥੀਆਂ ਅਤੇ ਪੱਤਰਕਾਰਾਂ ਦੇ ਅਮਰੀਕਾ ਵਿੱਚ ਰਹਿਣ, ਪੜ੍ਹਨ ਅਤੇ ਕੰਮ ਕਰਨ ਦੀ ਸਮਾਂ-ਸੀਮਾ ‘ਤੇ ਸਖ਼ਤ ਪਾਬੰਦੀਆਂ ਲਗਾਉਂਦਾ ਸੀ।
ਮੈਸੇਚਿਉਸੇਟਸ ਦੇ ਜ਼ਿਲ੍ਹਾ ਜੱਜ ਵੱਲੋਂ ਇਹ ਫੈਸਲਾ ਨਵੇਂ ਨਿਯਮ ਦੇ ਲਾਗੂ ਹੋਣ ਤੋਂ ਠੀਕ ਇੱਕ ਦਿਨ ਪਹਿਲਾਂ ਸੁਣਾਇਆ ਗਿਆ। ਇਸ ਨਾਲ ਅਮਰੀਕਾ ਵਿੱਚ ਪੜ੍ਹ ਰਹੇ ਅੰਤਰਰਾਸ਼ਟਰੀ ਵਿਦਿਆਰਥੀਆਂ, ਜਿਨ੍ਹਾਂ ਵਿੱਚ ਵੱਡੀ ਗਿਣਤੀ ਭਾਰਤੀ ਵਿਦਿਆਰਥੀਆਂ ਦੀ ਹੈ, ਨੂੰ ਵੱਡੀ ਰਾਹਤ ਮਿਲੀ ਹੈ।
ਅਦਾਲਤ ਨੇ ਸਰਕਾਰ ਦੇ ਉਸ ਦਾਅਵੇ ਨੂੰ ਰੱਦ ਕਰ ਦਿੱਤਾ ਜਿਸ ਵਿੱਚ ਇਸ ਨੀਤੀ ਨੂੰ ਦੇਸ਼ ਦੀ ਸੁਰੱਖਿਆ ਲਈ ਜ਼ਰੂਰੀ ਦੱਸਿਆ ਗਿਆ ਸੀ। ਜੱਜ ਨੇ ਸਪੱਸ਼ਟ ਕੀਤਾ ਕਿ ਇਹ ਨਵਾਂ ਨਿਯਮ ਅਮਰੀਕੀ ਅਰਥਵਿਵਸਥਾ ਅਤੇ ਉੱਚ-ਸਿੱਖਿਆ ਪ੍ਰਣਾਲੀ ਨੂੰ ਗੰਭੀਰ ਨੁਕਸਾਨ ਪਹੁੰਚਾ ਸਕਦਾ ਹੈ।