ਮੇਰਾ ਆਪਣਾ ਪੰਜਾਬ (ਜਲੰਧਰ), 7 ਅਕਤੂਬਰ-(ਸਤੀਸ਼ ਸੋਢੀ): ਨਕੋਦਰ ਤੋਂ ਜਲੰਧਰ ਰੋਡ ਤੋਂ 1ਕਿਲੋਮੀਟਰ ਦੀ ਦੂਰੀ ਤੇ ਸਥਿਤ ਪਿੰਡ ਕਲਿਆਣਪੁਰ ਵਿਖੇ ਇੱਕ ਵਿਸ਼ਾਲ ਗੁਰਮਤਿ ਸਮਾਗਮ 10 ਅਕਤੂਬਰ ਦਿਨ ਸ਼ਨੀਵਾਰ ਨੂੰ ਸ਼ਾਮ 5 ਵਜੇ ਤੋਂ ਰਾਤ 11 ਵਜੇ ਤੱਕ ਕਰਵਾਇਆ ਜਾ ਰਿਹਾ ਹੈ ਇਹ ਗੁਰਮਤਿ ਸਮਾਗਮ ਪ੍ਰਬੰਧਕ ਕਮੇਟੀ ਐਨਆਰਆਈ ਵੀਰ ਨੌਜਵਾਨ ਸਭਾ ਗ੍ਰਾਮ ਪੰਚਾਇਤ ਸਮੂਹ ਨਗਰ ਨਿਵਾਸੀ ਪਿੰਡ ਕਲਿਆਣਪੁਰ ਇਸ ਮੌਕੇ ਭਾਈ ਫਤਿਹ ਸਿੰਘ ਜੀ ਧਾਲੀਵਾਲ ਹਜ਼ੂਰੀ ਰਾਗੀ, ਗਿਆਨੀ ਪਲਵਿੰਦਰ ਸਿੰਘ, ਕਵੀਸ਼ਰ ਭਾਈ ਸੁਖਵੀਰ ਸਿੰਘ, ਅਤੇ ਭਾਈ ਮਿਲਖਾ ਸਿੰਘ ਮੌਜੀ ਆਪਣੇ ਧਾਰਮਿਕ ਕਵੀਸ਼ਰੀ ਅਤੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ ਸਮਾਗਮ ਦੇ ਮੁੱਖ ਪ੍ਰਬੰਧਕ ਜਗਜੀਤ ਸਿੰਘ ਪ੍ਰਧਾਨ , ਕਸ਼ਮੀਰ ਸਿੰਘ, ਜਗਤਾਰ ਸਿੰਘ
ਗੁਰਲਵਰ ਪਾਲ ਸਿੰਘ, ਗੁਰਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਗੁਰਬੀਰ ਸਿੰਘ, ਗੁਰਦੇਵ ਸਿੰਘ ,ਜਗਬੀਰ ਸਿੰਘ ਵੱਲੋਂ ਇਸ ਗੁਰਮਤਿ ਸਮਾਗਮ ਵਿੱਚ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਪ੍ਰਬੰਧਕਾਂ ਵੱਲੋਂ ਇਸ ਸਮਾਗਮ ਵਿੱਚ ਸੰਗਤਾਂ ਨੂੰ ਹੁਮ ਹੁਮਾ ਕੇ ਪਹੁੰਚਣ ਦੀ ਅਪੀਲ ਕੀਤੀ ਗਈ ਹੈ ਇਸ ਨੂੰ ਇਹ ਸਮਾਗਮ ਵਿੱਚ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਜਾਵੇਗਾ।