

ਮੇਰਾ ਆਪਣਾ ਪੰਜਾਬ, ਜਲੰਧਰ (ਡਿਜਿਟਲ ਡੈਸਕ) : ਭਾਰੀ ਬਾਰਿਸ਼ ਅਤੇ ਖ਼ਰਾਬ ਮੌਸਮ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਜ਼ਿਲ੍ਹੇ ਦੇ ਸਮੂਹ ਕਾਲਜਾਂ ਵਿੱਚ ਅੱਜ 1 ਸਤੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਲਗਾਤਾਰ ਬਾਰਿਸ਼ ਹੋਣ ਨਾਲ ਸ਼ਹਿਰ ਦੀਆਂ ਕੁਝ ਥਾਵਾਂ ਉਤੇ ਪਾਣੀ ਇਕੱਠਾ ਹੋ ਗਿਆ ਹੈ, ਜਿਸ ਕਰਕੇ ਆਵਾਜਾਈ ਅਤੇ ਪਬਲਿਕ ਹਿੱਤ ਨੂੰ ਦੇਖਦੇ ਹੋਏ ਇਹ ਛੁੱਟੀ ਕੀਤੀ ਗਈ ਹੈ।