
ਮੇਰਾ ਆਪਣਾ ਪੰਜਾਬ-ਆਦਮਪੁਰ-(ਪਵਨ ਲੀਅਰ, ਨੀਰਜ ਸਹੋਤਾ): ਵਿਧਾਨ ਸਭਾ ਹਲਕਾ ਆਦਮਪੁਰ ਦੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਅੱਜ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਨੂੰ ਮਿਲਣ ਪੁੱਜੇ। ਲੋਕਾਂ ਨੂੰ ਮਿਲਣ ਮੌਕੇ ਉਨ੍ਹਾਂ ਦੱਸਿਆ ਕਿ ਲਗਾਤਾਰ ਬਾਰਿਸ਼ ਕਾਰਨ ਪੰਜਾਬ ਵਿੱਚ ਹੜ੍ਹਾਂ ਨਾਲ ਸਥਿਤੀ ਦਿਨੋ-ਦਿਨ ਵਿਗੜ ਰਹੀ ਹੈ ਤੇ ਆਦਮਪੁਰ ਦੇ ਪਿੰਡ ਕੋਹਜਾ,ਦਾਰਾਪੁਰ,ਜੱਫਲ, ਝਿੰਗੜ,ਨੰਗਲ ਫੀਦਾ,ਦਰਾਵਾਂ ਵਿਖੇ ਪਹੁੰਚ ਕੇ ਹੋ ਰਹੇ ਨੁਕਸਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਤੇ ਲੋਕਾਂ ਨੂੰ ਮਿਲ ਕੇ ਮੁਸ਼ਕਲ ਘੜੀ ਵਿੱਚ ਹਰ ਪੱਖੋਂ ਮਦਦ ਦਾ ਭਰੋਸਾ ਦਿੱਤਾ ਜਾ ਰਿਹਾ ਹੈ।
ਵਿਧਾਇਕ ਕੋਟਲੀ ਨੇ ਆਖਿਆ ਕਿ ਇਸ ਸਬੰਧੀ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਲਗਾਤਾਰ ਸੰਪਰਕ ਬਣਾਇਆ ਹੋਇਆ ਹੈ, ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਫ਼ਵਾਹਾਂ ਤੋਂ ਸੁਚੇਤ ਰਹਿਣ ਤੇ ਪ੍ਰਸ਼ਾਸਨਕ ਅਧਿਕਾਰੀਆਂ ਵੱਲੋਂ ਦਿੱਤੀਆਂ ਜਾ ਰਹੀਆਂ ਹਿਦਾਇਤਾਂ ਨੂੰ ਧਿਆਨ ਵਿੱਚ ਰੱਖਣ ਤੇ ਕਿਸੇ ਵੇਲੇ ਵੀ ਲੋੜ ਅਨੁਸਾਰ ਜਾਣਕਾਰੀ ਦੇਣ ਤਾਂ ਜੋ ਸੰਭਵ ਸਹਾਇਤਾ ਕੀਤੀ ਜਾ ਸਕੇ। ਇਸ ਮੌਕੇ ਉਨ੍ਹਾਂ ਨਾਲ ਵੱਖ-ਵੱਖ ਪਿੰਡਾਂ ਦੇ ਲੋਕ ਨਾਲ ਸਨ।