
ਮੇਰਾ ਆਪਣਾ ਪੰਜਾਬ, ਭੋਗਪੁਰ(ਬਿਊਰੋ): – ਕਾਂਗਰਸ ਪਾਰਟੀ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਰਪੰਚ ਸਤਨਾਮ ਸਿੰਘ ਸਾਬੀ ਮੋਗਾ ਨੂੰ ਕਾਂਗਰਸ ਪਾਰਟੀ ਵੱਲੋਂ ਜਿਲਾ ਕਾਂਗਰਸ ਕਮੇਟੀ ਜਲੰਧਰ ਦਿਹਾਤੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਇਹ ਨਿਯੁਕਤੀ ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ ਦਿਹਾਤੀ ਦੇ ਪ੍ਰਧਾਨ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਕੀਤੀ। ਇਸ ਮੌਕੇ ਲਾਡੀ ਸ਼ੇਰੋਵਾਲੀਆ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਅਜਿਹੇ ਮਿਹਨਤੀ ਵਰਕਰਾਂ ਦੀ ਜਰੂਰਤ ਹੈ ਜੋ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਹਮੇਸ਼ਾ ਯਤਨਸ਼ੀਲ ਰਹਿੰਦੇ ਹਨ। ਇਸ ਮੌਕੇ ਸਤਨਾਮ ਸਿੰਘ ਸਾਬੀ ਮੋਗਾ ਨੇ ਆਪਣੀ ਇਸ ਨਿਯੁਕਤੀ ਤੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਅਰਜੁਨ ਖੜਗੇ, ਭਾਰਤੀ ਸੰਸਦ ਦੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਕਾਂਗਰਸ ਦੀ ਚੇਅਰਪਰਸਨ ਸ਼੍ਰੀਮਤੀ ਸੋਨੀਆ ਗਾਂਧੀ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਜਲੰਧਰ ਦਿਹਾਤੀ ਦੇ ਪ੍ਰਧਾਨ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਤੇ ਹਲਕਾ ਆਦਮਪੁਰ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦਾ ਧੰਨਵਾਦ ਕੀਤਾ। ਇਸ ਮੌਕੇ ਸੁਖਵਿੰਦਰ ਸਿੰਘ ਕੋਟਲੀ ਨੇ ਕਿਹਾ ਕਿ ਸਾਬੀ ਮੋਗਾ ਪਾਰਟੀ ਦੇ ਅਜਿਹੇ ਆਗੂ ਹਨ ਜੋ ਕਾਂਗਰਸ ਪਾਰਟੀ ਦੀ ਚੜ੍ਹਦੀ ਕਲਾ ਲਈ ਹਮੇਸ਼ਾ ਅੱਗੇ ਵਧ ਕੇ ਕੰਮ ਕਰਦੇ ਹਨ। ਇਸ ਮੌਕੇ ਸਾਬੀ ਮੋਗਾ ਨੇ ਕਿਹਾ ਕਿ ਮੈਂ ਇਹ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਵਾਂਗਾ ਤੇ ਕਾਂਗਰਸ ਪਾਰਟੀ ਦੀ ਮਜਬੂਤੀ ਲਈ ਦਿਨ-ਰਾਤ ਮਿਹਨਤ ਕਰਾਂਗਾ। ਇਸ ਮੌਕੇ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਮਿੰਦਰ ਸਿੰਘ ਮੱਲੀ, ਜਸਵੀਰ ਸਿੰਘ ਸੈਣੀ , ਜਗਦੀਪ ਢੱਡਾ ਅਤੇ ਹੋਰ ਹਾਜ਼ਰ ਸਨ।
