ਮੇਰਾ ਆਪਣਾ ਪੰਜਾਬ-(ਬਿਊਰੋ): ਸ਼੍ਰੋਮਣੀ ਅਕਾਲੀ ਦਲ ਜਲੰਧਰ ਸ਼ਹਿਰੀ ਦੇ ਪ੍ਰਧਾਨ ਇਕਬਾਲ ਸਿੰਘ ਢੀਂਡਸਾ ਆਗਾਜ਼ ਐਨ ਜੀ ਓ ਦੇ ਦਫਤਰ ਵਿਖੇ ਪਹਿਲੇ ਪਾਤਿਸ਼ਾਹ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਜਲੰਧਰ ਵਿੱਚ ਸਜਾਏ ਜਾ ਰਹੇ ਨਗਰ ਕੀਰਤਨ ਲਈ ਵਿਸ਼ੇਸ਼ ਤੌਰ ਉੱਤੇ ਸੱਦਾ ਦੇਣ ਪੁੱਜੇ। ਇਸ ਮੌਕੇ ਆਗਾਜ਼ ਦੀ ਟੀਮ ਵੱਲੋਂ ਸ ਇਕਬਾਲ ਸਿੰਘ ਢੀਂਡਸਾ ਦਾ ਲੋਈ ਸਿਰੋਪਾਉ ਪਾ ਕੇ ਸਨਮਾਨ ਕੀਤਾ ਗਿਆ।