ਮੇਰਾ ਆਪਣਾ ਪੰਜਾਬ-(ਬਿਊਰੋ):ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ’ਤੇ ਪੈਂਦੇ ਪਿੰਡ ਚਹੇੜੂ ਕੋਲ ਈਸਟਵੁੱਡ ਨੇੜੇ ਐਤਵਾਰ ਦੇਰ ਰਾਤ ਸਾਢੇ 11 ਵਜੇ ਦੇ ਕਰੀਬ ਹੋਏ ਹਾਦਸੇ ਵਿਚ ਮੋਟਰਸਾਇਕਲ ਸਵਾਰ ਵਿਦਿਆਰਥੀ ਦੀ ਮੌਤ ਹੋ ਗਈ ਜਦੋਂਕਿ ਉਸ ਦਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ। ਮੋਟਰਸਾਇਕਲ ਦੀ ਕਿਸੇ ਵਾਹਨ ਨਾਲ ਟੱਕਰ ਹੋਈ ਦੱਸੀ ਜਾਂਦੀ ਹੈ। ਇਸ ਹਾਦਸੇ ਮਗਰੋਂ ਫਗਵਾੜਾ ਤੋਂ ਜਲੰਧਰ ਵੱਲ ਨੂੰ ਜਾਂਦੇ ਵਾਹਨ ਇਕ ਤੋਂ ਬਾਅਦ ਇਕ, ਇਕ ਦੂਜੇ ਨਾਲ ਟਕਰਾਉਣ ਕਰਕੇ ਜ਼ੋਰਦਾਰ ਧਮਾਕਾ ਹੋਇਆ। ਹਾਦਸੇ ਵਿਚ ਕਈ ਹੋਰ ਜ਼ਖ਼ਮੀ ਦੱਸੇ ਜਾਂਦੇ ਹਨ। ਇਸ ਦੌਰਾਨ ਉਥੋਂ ਲੰਘਦਾ ਇਕ ਟਰੱਕ ਵੀ ਅੱਗ ਦੀ ਲਪੇਟ ’ਚ ਆਉਣ ਕਰਕੇ ਨੁਕਸਾਨਿਆ ਗਿਆ।