ਮੇਰਾ ਆਪਣਾ ਪੰਜਾਬ-ਜਲੰਧਰ (ਲਖਵਿੰਦਰ ਸਿੰਘ): ਆਮ ਆਦਮੀ ਪਾਰਟੀ ਦੇ ਜ਼ੋਨ ਪਿੰਡ ਗੋਨਾ ਚੱਕ (ਜ਼ਿਲ੍ਹਾ ਜਲੰਧਰ) ਤੋਂ ਬਲਾਕ ਸੰਮਤੀ ਦੇ ਉਮੀਦਵਾਰ ਇਕਬਾਲ ਸਿੰਘ ਪਿੰਕਾ ਨੇ ਇਤਿਹਾਸਕ ਜਿੱਤ ਪ੍ਰਾਪਤ ਕੀਤੀ। ਪਿੰਕਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਲੋਕਾਂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਕੰਮਾਂ ‘ਤੇ ਮੋਹਰ ਲਗਾ ਕੇ ਪੰਜਾਬ ਸਰਕਾਰ ਦੇ ਵਿਕਾਸ, ਇਮਾਨਦਾਰੀ ਤੇ ਸਾਫ਼ ਸੁਥਰੀ ਰਾਜਨੀਤੀ ‘ਤੇ ਭਰੋਸਾ ਜਤਾਇਆ ਹੈ। ਇਸ ਨੂੰ ਕਾਇਮ ਰੱਖਣਾ ਉਨ੍ਹਾਂ ਦੀ ਪਹਿਲੀ ਜ਼ਿਮੇਵਾਰੀ ਰਹੇਗੀ ਆਮ ਆਦਮੀ ਪ੍ਰਤੀ ਲੋਕਾਂ ਦੇ ਭਰੋਸੇ, ਉਮੀਦਾਂ ਅਤੇ ਹਲਕਾ ਕਰਤਾਰਪੁਰ ਦੇ ਵਿਧਾਇਕ ਬਲਕਾਰ ਸਿੰਘ ਵੱਲੋਂ ਪਿੰਡਾਂ ਵਿੱਚ ਵਿਕਾਸ ਦੇ ਕੀਤੇ ਗਏ ਕੰਮਾਂ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਬੂਰ ਪਿਆ ਹੈ। ਉਨ੍ਹਾਂ ਕਿਹਾ ਕਿ ਮੈਂ ਇਲਾਕੇ ਦੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਰਾਤ ਦਿਨ ਮਿਹਨਤ ਕਰ ਕੇ ਮੈਨੂੰ ਮਾਣ ਬਖਸ਼ਿਆ ਤੇ ਮੈਂ ਆਮ ਆਦਮੀ ਪਾਰਟੀ ਦਾ ਵਰਕਰ ਹੋਣ ਤੇ ਦਿਨ ਰਾਤ ਇੱਕ ਕਰਕੇ ਪਾਰਟੀ ਨੂੰ ਮਜ਼ਬੂਤ ਕਰਾਂਗਾ ਤੇ ਪਾਰਟੀ ਬਾਜ਼ੀ ਤੋਂ ਉੱਪਰ ਉੱਠ ਕੇ ਬਿਨਾਂ ਕਿਸੇ ਭੇਦ ਭਾਵ ਤੋਂ ਲੋਕਾਂ ਨੂੰ ਪੂਰਾ ਸਹਿਯੋਗ ਦੇਵਾਂਗਾ।