ਮੇਰਾ ਆਪਣਾ ਪੰਜਾਬ-ਜਲੰਧਰ-(ਲਖਵਿੰਦਰ ਸਿੰਘ): ਜਲੰਧਰ ਵਿੱਚ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਹਲਕਾ ਵੈਸਟ ਵਿੱਚ ਹੋ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਅਧੂਰੇ ਪਏ ਕੰਮਾਂ ਨੂੰ ਜਲਦੀ ਸ਼ੁਰੂ ਕਰਵਾਉਣ ਲਈ ਕੌਂਸਲਰਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਵਾਰਡ ਨੰਬਰ 51 ਤੋਂ ਆਮ ਆਦਮੀ ਪਾਰਟੀ ਦੀ ਇੰਚਾਰਜ ਪ੍ਰਵੀਨ ਗੋਰੀਆ ਦੇ ਪਤੀ ਸੁਭਾਸ਼ ਗੋਰੀਆ, ਵਾਰਡ ਨੰਬਰ 44 ਦੇ ਕੌਂਸਲਰ ਰਾਜ ਕੁਮਾਰ ਰਾਜੂ, ਵਾਰਡ ਨੰਬਰ 58 ਦੇ ਕੌਂਸਲਰ ਮਨੀਸ਼ ਕਰਲੂਪੀਆ, ਕੌਂਸਲਰ ਪਤੀ ਸੁਦੇਸ਼ ਭਗਤ, ਵਾਰਡ ਨੰਬਰ 42 ਦੇ ਕੌਂਸਲਰ ਰੋਮੀ ਵਧਵਾ, ਵਾਰਡ ਨੰਬਰ 47 ਤੋਂ ਕੌਂਸਲਰ ਮਨਮੀਤ ਕੌਰ ਦੇ ਪਤੀ ਅਮਨ ਸਿੰਘ ਮੌਜੂਦ ਰਹੇ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕੌਂਸਲਰਾਂ ਤੋਂ ਉਨ੍ਹਾਂ ਦੇ ਵਾਰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਥਿਤੀ ਰਿਪੋਰਟ ਮੰਗੀ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਜੋ ਵੱਡੇ ਪ੍ਰੋਜੈਕਟ ਚੱਲ ਰਹੇ ਹਨ, ਉਨ੍ਹਾਂ ਦੇ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਸਾਰੇ ਕੌਂਸਲਰਾਂ ਨੂੰ ਆਪਣੇ-ਆਪਣੇ ਐਸਟੀਮੇਟ ਤਿਆਰ ਕਰਵਾਉਣ ਲਈ ਕਿਹਾ ਤੇ ਭਰੋਸਾ ਦਿੱਤਾ ਕਿ ਸਾਰੇ ਮੈਂਬਰਾਂ ਨੂੰ ਬਰਾਬਰ ਦਾ ਕੋਟਾ ਜਾਰੀ ਕੀਤਾ ਜਾਵੇਗਾ। ਜਿਨ੍ਹਾਂ ਕੰਮਾਂ ਦੇ ਵਰਕ ਆਰਡਰ ਜਾਰੀ ਹੋ ਚੁੱਕੇ ਹਨ ਪਰ ਕੰਮ ਨਹੀਂ ਹੋ ਰਿਹਾ,ਉਹ ਕੰਮ ਵੀ ਜਲਦੀ ਤੋਂ ਜਲਦੀ ਸ਼ੁਰੂ ਕੀਤੇ ਜਾਣਗੇ।