ਮੇਰਾ ਆਪਣਾ ਪੰਜਾਬ-(ਬਿਊਰੋ):ਪੰਜਾਬ ਵਿਧਾਨ ਸਭਾ ਵਿਚ ਅੱਜ ਬਜਟ ਪੇਸ਼ ਹੋਣ ਤੋਂ ਠੀਕ ਪਹਿਲਾਂ ਕੁਝ ਸਮਾਜ ਵਿਰੋਧੀ ਤੱਤਾਂ ਵਲੋਂ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੇ ਜਾਣ ਦੀ ਸੂਚਨਾ ਪ੍ਰਾਪਤ ਹੋਏ ਹੈ। ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਤੁਰੰਤ ਹਰਕਤ ਵਿਚ ਆਉਂਦਿਆਂ ਵਿਧਾਨ ਸਭਾ ਕੰਪਲੈਕਸ ਵਿਚ ਸਖ਼ਤ ਤਲਾਸ਼ੀ ਅਭਿਆਨ ਚਲਾਇਆ। ਬੰਬ ਰੋਧਕ ਦਸਤੇ ਅਤੇ ਹੋਰ ਸੁਰੱਖਿਆ ਦਲਾਂ ਵਲੋਂ ਪੂਰੇ ਇਲਾਕੇ ਦੀ ਜਾਂਚ ਕੀਤੀ ਗਈ। ਸ਼ੁਰੂਆਤੀ ਜਾਂਚ ਦੌਰਾਨ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ। ਇਸਦੇ ਬਾਵਜੂਦ ਸੁਰੱਖਿਆ ਦੇ ਮੱਦੇਨਜ਼ਰ ਵਿਧਾਨ ਸਭਾ ਅਤੇ ਆਲੇ ਦੁਆਲੇ ਦੇ ਇਲਾਕੇ ਵਿਚ ਚੌਕਸੀ ਵਧਾ ਦਿੱਤੀ ਗਈ ਹੈ। ਸੁਰੱਖਿਆ ਏਜੰਸੀਆਂ ਵਲੋਂ ਧਮਕੀ ਦੇ ਸਰੋਤ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਤਫ਼ਤੀਸ਼ ਜਾਰੀ ਹੈ।