ਨਵੀਂ ਦਿੱਲੀ : ਫਿਲਮ ਜਗਤ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਉੱਘੇ ਫਿਲਮ ਨਿਰਮਾਤਾ ਅਤੇ ਨਿਰਦੇਸ਼ਕ ਸ਼ਿਆਮ ਬੈਨੇਗਲ ਦਾ 90 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਹਾਲ ਹੀ ‘ਚ ਉਨ੍ਹਾਂ ਨੇ ਆਪਣਾ ਜਨਮਦਿਨ ਸੈਲੀਬ੍ਰੇਟ ਕੀਤਾ ਹੈ। ਹਾਲਾਂਕਿ ਹੁਣ ਇਸ ਦਿੱਗਜ ਨਿਰਮਾਤਾ ਅਤੇ ਨਿਰਦੇਸ਼ਕ ਨੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਇੰਡੀਆ ਟੂਡੇ ਦੀ ਰਿਪੋਰਟ ਮੁਤਾਬਕ ਉਹ ਲੰਬੇ ਸਮੇਂ ਤੋਂ ਕਿਡਨੀ ਸੰਬੰਧੀ ਬੀਮਾਰੀ ਤੋਂ ਪੀੜਤ ਸਨ।